ਮੰਗਲਵਾਰ, ਮਈ 5, 2026 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

PARIVARTAN Scheme ਦੀ ਸ਼ੁਰੂਆਤ ਕਰਨ ਤੋਂ ਬਾਅਦ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਪੰਜਾਬ
0

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।

ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ।

ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant MannPARIVARTAN Schemepro punjab tvpunjab cabinet ministerPunjab CMPunjab Jobspunjab newsPunjab youthpunjabi newsSkill Development Training
Share237Tweet148Share59

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026

ਪੰਜਾਬ ‘ਚ ਅੱਜ ਸਾਰੇ ਟੋਲ ਪਲਾਜ਼ਾ ਰਹਿਣਗੇ ਫ੍ਰੀ, ਕਿਸਾਨਾਂ ਨੇ ਕੀਤਾ ਐਲਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026
Load More

Recent News

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.