ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ਪੰਜਾਬ ਕਾਂਗਰਸ ਮਾਮਲਿਆਂ ਦਾ ਨਵਾਂ ਇੰਚਾਰਜ ਲਾਏ ਜਾਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਪਿਛਲੇ ਦਿਨੀਂ ਸੰਕਟ ਨੁੰ ਹੱਲ ਕਰਨ ਵਿਚ ਹਰੀਸ਼ ਚੌਧਰੀ ਨੇ ਅਹਿਮ ਰੋਲ ਅਦਾ ਕੀਤਾ ਸੀ। ਹਰੀਸ਼ ਚੌਧਰੀ ਰਾਹੁਲ ਗਾਂਧੀ ਦੇ ਅਤਿ ਕਰੀਬੀਆਂ ਵਿਚੋਂ ਮੰਨੇ ਜਾਂਦੇ ਹਨ।
ਚੰਨੀ ਤੇ ਸਿੱਧੂ ਵਿਚਾਲੇ ਮੀਟਿੰਗ ਕਰਵਾਉਣ ਵਿਚ ਵੀ ਹਰੀਸ਼ ਚੌਧਰੀ ਦਾ ਵੱਡਾ ਰੋਲ ਰਿਹਾ ਹੈ। ਉਹ 2017 ਵਿਚ ਪੰਜਾਬ ਕਾਂਗਰਸ ਦੇ ਕੋ ਇੰਚਾਰਜ ਵੀ ਰਹੇ ਹਨ ਜਦੋਂ ਆਸ਼ਾ ਕੁਮਾਰੀ ਇੰਚਾਰਜ ਸਨ । ਕੈਪਟਨ ਅਮਰਿੰਦਰ ਨੂੰ ਹਟਾਉਣ ਲਈ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਹੋਈ ਵਿਸ਼ੇਸ਼ ਮੀਟਿੰਗ ਵਿਚ ਅਜੈ ਮਾਕਣ ਦੇ ਨਾਲ ਹਰੀਸ਼ ਚੌਧਰੀ ਹੀ ਆਬਜ਼ਰਵਰ ਸਨ ।
ਹਰੀਸ਼ ਰਾਵਤ ਨੇ ਕੁਝ ਸਮਾਂ ਪਹਿਲਾਂ ਹਾਈ ਕਮਾਂਡ ਨੂੰ ਬੇਨਤੀ ਕੀਤੀ ਸੀ ਕਿ ਉੱਤਰਾਖੰਡ ਵਿਚ ਚੋਣਾਂ ਦੇ ਮੱਦੇਨਜ਼ਰ ਉਹਨਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਫਾਰਗ ਕੀਤਾ ਜਾਵੇ।