Lal Chand Kataruchak: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (Rabi Marketing Season) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ।
Cabinet Minister Lal Chand Kataruchak said that MSP at the rate of ₹2125 per quintal, totalling ₹502.93 crore has been released directly into bank accounts of 19642 farmers in single day & till 14th April, 8 Lakh Metric Tonnes of wheat has been procured by Govt. pic.twitter.com/mzS18McVEE
— Government of Punjab (@PunjabGovtIndia) April 14, 2023
ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h