Crop loss Compensation: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਟਿਆਲਾ ਦਿਹਾਤੀ ਹਲਕੇ ਦੇ 18 ਕਿਸਾਨਾਂ ਨੂੰ 7 ਲੱਖ 80 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ਼ ਸੌਂਪੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਜਦ ਹਾਲੇ ਕਿਸਾਨਾਂ ਦੀ ਫ਼ਸਲ ਖੇਤਾਂ ‘ਚ ਖੜੀ ਹੈ ਤੇ ਕਿਸਾਨਾਂ ਦੇ ਖਾਤਿਆਂ ‘ਚ ਖਰਾਬੇ ਦੇ ਪੈਸੇ ਪਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੁਆਵਜ਼ੇ ਲਈ ਛੇ ਮਹੀਨੇ ਤੋਂ ਲੈਕੇ ਸਾਲਾਂ ਤੱਕ ਦਾ ਇੰਤਜ਼ਾਰ ਕਰਨਾ ਪੈਂਦਾ ਸੀ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਲਗਾਏ ਗਏ ਕੱਟ ਦੀ ਕਿਸਾਨਾਂ ਨੂੰ ਭਰਪਾਈ ਕਰਨ ਦੇ ਲਏ ਫੈਸਲੇ ਨੇ ਸੰਕਟ ਦੀ ਇਸ ਘੜੀ ‘ਚ ਕਿਸਾਨਾਂ ਦੀ ਬਾਂਹ ਫੜਨ ਦਾ ਇੱਕ ਵੱਡਾ ਫੈਸਲਾ ਲਿਆ ਹੈ।
ਨਾਲ ਹੀ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਇਹ ਰਿਕਾਰਡ ਸਮੇਂ ‘ਚ ਜ਼ਮੀਨੀ ਪੱਧਰ ‘ਤੇ ਜਾ ਕਿ ਪਟਵਾਰੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਰਦਾਵਰੀ ਦੇ ਕੀਤੇ ਕੰਮ ‘ਚ ਦਿਖਾਈ ਤੇਜ਼ੀ ਲਈ ਵੀ ਪ੍ਰਸ਼ਾਸਨ ਦੀ ਪ੍ਰਸੰਸਾਂ ਕੀਤੀ।
CM @BhagwantMann ਨੇ ਕੁਦਰਤੀ ਕਰੋਪੀ ਕਰਕੇ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ 'ਚ ਬਾਂਹ ਫੜੀ।ਸਮਾਣਾ ਦੇ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਖਾਤਿਆਂ ਚ ਪਾ ਕੇ ਸਰਟੀਫਿਕੇਟ ਸੌਂਪੇ।
ਪਟਿਆਲਾ ਜ਼ਿਲ੍ਹੇ 'ਚ 1553 ਕਿਸਾਨਾਂ ਦਾ 2610.31 ਏਕੜ ਰਕਬਾ ਨੁਕਸਾਨਿਆ, ਪਹਿਲੀ ਕਿਸ਼ਤ ਚ 127 ਕਿਸਾਨਾਂ ਦੇ ਖਾਤਿਆਂ 'ਚ 38.35 ਲੱਖ ਪਾਏ। pic.twitter.com/EV8OJBQZc4— Chetan Singh Jouramajra (@jouramajra) April 15, 2023
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 127 ਕਿਸਾਨਾਂ ਦੇ ਖਾਤਿਆਂ ‘ਚ ਮੁਆਵਜੇ ਦੀ ਪਹਿਲੀ ਕਿਸ਼ਤ ਦੇ ਰੂਪ ‘ਚ 38.35 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਸਿੱਧੀ ਪਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਰਹਿੰਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਤਹਿਸੀਲਦਾਰ ਰਣਜੀਤ ਸਿੰਘ ਤੇ ਪਵਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਯੂਥ ਆਗੂ ਜਗਦੀਪ ਸਿੰਘ ਜੱਗਾ, ਲਾਲ ਸਿੰਘ, ਹਰੀ ਚੰਦ ਬਾਂਸਲ ਤੇ ਮੋਹਿਤ ਕੁਮਾਰ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h