ਮੰਗਲਵਾਰ, ਮਾਰਚ 3, 2026 11:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਵਾਰਾ ਕੁੱਤਿਆਂ ਦੀ ਦਹਿਸ਼ਤ, ਇੱਕੋ ਦਿਨ ‘ਚ ਬੱਚੇ ਸਮੇਤ ਅੱਠ ਲੋਕਾਂ ਨੂੰ ਨੋਚਿਆ, ਘਟਨਾ ਸੀਸੀਟੀਵੀ ‘ਚ ਕੈਦ

Punjab News: ਗੁਰਦਾਸਪੁਰ ਦੇ ਸ਼ਹਿਰ ਦੇ ਮੁਹੱਲਾ ਗੋਪਾਲ ਨਗਰ 'ਚ ਅਵਾਰਾ ਕੁੱਤਿਆਂ ਨੇ 8 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ, ਜਿਸ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ।

by ਮਨਵੀਰ ਰੰਧਾਵਾ
ਅਪ੍ਰੈਲ 15, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Gurdaspur News: ਗੁਰਦਾਸਪੁਰ ਸ਼ਹਿਰ ‘ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਇੱਕ ਵਾਰ ਫਿਰ ਵੱਧ ਗਈ ਹੈ। ਸ਼ਹਿਰ ਦੇ ਮੁਹੱਲਾ ਗੋਪਾਲ ਨਗਰ ‘ਚ ਅਵਾਰਾ ਕੁੱਤਿਆਂ ਨੇ 8 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ।

ਪਹਿਲੀ ਘਟਨਾ ਬਹਿਰਾਮਪੁਰ ਰੋਡ ਦੀ ਹੈ, ਜਿੱਥੇ ਆਵਾਰਾ ਕੁੱਤਿਆਂ ਨੇ ਤਿੰਨ ਸਾਲ ਦੇ ਬੱਚੇ ਸਮੇਤ ਅੱਧੀ ਦਰਜਨ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ। ਅਵਾਰਾ ਕੁੱਤਾ ਬੱਚੇ ਨੂੰ ਨੋਚ ਰਿਹਾ ਸੀ ਤਾਂ ਇਸੇ ਦੌਰਾਨ ਉਸ ਦੀ ਮਾਂ ਨੇ ਦੇਖ ਲਿਆ ਤੇ ਆਪਣੇ ਬੱਚੇ ਨੂੰ ਬਚਾਉਣ ਲਈ ਮਾਂ ਅਵਾਰਾ ਕੁੱਤੇ ਨਾਲ ਭਿੜ ਗਈ। ਜਿਸ ਤੋਂ ਬਾਅਦ ਕੁੱਤੇ ਨੇ ਉਸਨੂੰ ‘ਤੇ ਵੀ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਮੁਹੱਲੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵਿੀ ਕੈਦ ਹੋ ਗਈ।

ਬਹਿਰਾਮਪੁਰ ਰੋਡ ਦੀ ਰਹਿਣ ਵਾਲੀ ਰੇਨੂੰ ਬਾਲਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਮਾਨਿਕ ਨਾਲ ਬਾਜ਼ਾਰ ਵਿੱਚੋਂ ਸਾਮਾਨ ਲੈਣ ਲਈ ਬਾਹਰ ਗਈ ਹੋਈ ਸੀ। ਉਹ ਘਰ ਤੋਂ ਥੋੜ੍ਹੀ ਦੂਰ ਹੀ ਗਈ ਸੀ ਕਿ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ। ਆਵਾਰਾ ਕੁੱਤਿਆਂ ਨੇ ਸਭ ਤੋਂ ਪਹਿਲਾਂ ਤਿੰਨ ਸਾਲ ਦੇ ਬੇਟੇ ਨੂੰ ਆਪਣਾ ਸ਼ਿਕਾਰ ਬਣਾਇਆ। ਜਦੋਂ ਉਹ ਉਸ ਨੂੰ ਬਚਾਉਣ ਲਈ ਅੱਗੇ ਆਈ ਤਾਂ ਕੁੱਤਿਆਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ।

ਕੁੱਤਿਆਂ ਨੇ ਬੱਚੇ ਦੀ ਲੱਤ ਅਤੇ ਬਾਂਹ ਨੂੰ ਨੋਚ ਖਾਧਾ। ਉਨ੍ਹਾਂ ਦਾ ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਕੁੱਤਿਆਂ ਦੇ ਚੁੰਗਲ ਤੋਂ ਛੁਡਵਾਇਆ। ਇੰਨਾ ਹੀ ਨਹੀਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਇਲਾਕੇ ਦੇ ਚਾਰ ਹੋਰ ਲੋਕਾਂ ‘ਤੇ ਵੀ ਹਮਲਾ ਕਰ ਦਿੱਤਾ, ਜੋ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਘੁੰਮਦੇ ਆਵਾਰਾ ਕੁੱਤੇ ਅਕਸਰ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਉਹ ਖਾਸ ਕਰਕੇ ਛੋਟੇ ਬੱਚਿਆਂ ‘ਤੇ ਝਪਟਦੇ ਹਨ। ਇਸੇ ਕਰਕੇ ਇਲਾਕੇ ਦੇ ਲੋਕ ਆਪਣੇ ਬੱਚਿਆਂ ਨੂੰ ਇਕੱਲੇ ਘਰੋਂ ਬਾਹਰ ਨਹੀਂ ਨਿਕਲਣ ਦਿੰਦੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੁੱਤਿਆਂ ਤੋਂ ਛੁਟਕਾਰਾ ਦਿਵਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attack by Stray dogsgurdaspurpro punjab tvpunjab newspunjabi newsstray dogs
Share257Tweet161Share64

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਮਾਰਚ 2, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.