Teaching English to Adolescents Programe: ਪੰਜਾਬ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ।
ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਆਪਣੇ ਭਾਸ਼ਣ ਵਿੱਚ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ। ਦੱਸ ਦਈਏ ਕਿ ਦੋ ਅਮਰੀਕੀ ਟ੍ਰੇਨਰ 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ (Teaching English to Adolescents) ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ।
ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂਐਸ ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀਈਐਸਓਐਲ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।
ਟੀਈਐਸਓਐਲ ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ।
Education Minister @harjotbains launched another innovative course for English teachers in which two American trainers will be working with 40 English language teachers on an intensive two week program 'Teaching English to Adolescents' from April 17 – 29. pic.twitter.com/WkmY9hhUu5
— Government of Punjab (@PunjabGovtIndia) April 17, 2023
ਇਸ ਸਮਾਗਮ ਵਿੱਚ ਯੂਐਸ ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂਐੱਸ ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h