Contract employees Salary in Punjab: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਤਾਇਨਾਤ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹੁਕਮਾਂ ਮੁਤਾਬਕ ਇਹ ਵਾਧਾ 15 ਤੋਂ 40 ਫੀਸਦੀ ਕੀਤਾ ਗਿਆ ਹੈ। ਸਰਕਾਰ ਨੇ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਨ ਲਈ ਕਿਹਾ ਹੈ।
10,000 ਰੁਪਏ ਮਾਸਿਕ ਤਨਖ਼ਾਹ ਲੈਣ ਵਾਲੇ ਠੇਕੇ ‘ਤੇ ਭਰਤੀ ਮੁਲਾਜ਼ਮਾਂ ਨੂੰ ਹੁਣ 14,000 ਰੁਪਏ ਦੀ ਮਾਸਿਕ ਤਨਖ਼ਾਹ ‘ਚ 40 ਫ਼ੀਸਦੀ ਵਾਧਾ ਮਿਲੇਗਾ, ਜਦਕਿ 10,001 ਤੋਂ 15,000 ਰੁਪਏ ਤੱਕ ਦੀ ਤਨਖ਼ਾਹ ‘ਚ 30 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ 15,001 ਰੁਪਏ ਤੋਂ 20,000 ਰੁਪਏ ਪ੍ਰਤੀ ਮਹੀਨਾ ਕਮਾਉਣ ਵਾਲਿਆਂ ਦੀ ਤਨਖਾਹ ਵਿੱਚ ਹੁਣ 25 ਫੀਸਦੀ ਅਤੇ 20,000 ਰੁਪਏ ਜਾਂ ਇਸ ਤੋਂ ਵੱਧ ਦੀ ਕਮਾਈ ਕਰਨ ਵਾਲਿਆਂ ਦੀ ਤਨਖਾਹ ਵਿੱਚ 15 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
ਸਰਕਾਰ ਵਲੋਂ ਜਾਰੀ ਹੁਕਮ ‘ਚ ਕਿਹਾ ਗਿਆ ਹੈ ਕਿ ਇਹ ਵਾਧਾ ਇੱਕ ਵਾਰ ਹੋਵੇਗਾ ਤੇ 1 ਅਪ੍ਰੈਲ 2023 ਤੋਂ ਲਾਗੂ ਹੋਵੇਗਾ। ਇਸ ਤੋਂ ਬਾਅਦ ਉਕਤ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਸਾਲਾਨਾ ਪੰਜ ਫੀਸਦੀ ਵਾਧਾ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਆਪਣੇ ਵਿਭਾਗਾਂ ਵਿੱਚ ਕੰਮ ਕਰਦੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਇੱਕ ਸਕੀਮ ਲਾਗੂ ਕੀਤੀ ਹੈ। ਇਸ ਤਹਿਤ ਠੇਕਾ, ਆਊਟਸੋਰਸ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਅਧੀਨ 58 ਸਾਲ ਤੱਕ ਨੌਕਰੀ ‘ਤੇ ਬਣੇ ਰਹਿਣ ਦਾ ਮੌਕਾ ਮਿਲੇਗਾ।
ਇਸ ਫੈਸਲੇ ਤਹਿਤ ਮੁੱਖ ਮੰਤਰੀ ਵੱਲੋਂ 8736 ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ। ਸੂਬਾ ਸਰਕਾਰ ਵਲੋਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ, ਜਿਸ ਵਿੱਚ ਪੰਜਾਬ ਸੇਵਾ ਐਕਟ ਤਹਿਤ ਨਿਯਮ ਅਤੇ ਸ਼ਰਤਾਂ ਹੀ ਲਾਗੂ ਹੋਣਗੀਆਂ। ਫਿਲਹਾਲ ਰਾਜ ਸਰਕਾਰ ਦੀ ਤਰਫੋਂ ਕੱਚੇ ਮੁਲਾਜ਼ਮਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h