Logo of Child Rights Commission Launched: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ ਲੋਗੋ ਵਿੱਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇੱਕ ਘੁਮਾਵਦਾਰ ਗੋਲਾ(ਚਾਪ) ਹੈ, ਜਿਸ ਨੂੰ ਕਿ ਹੇਠਾਂ ਇੱਕ ਹੱਥ ਦੁਆਰਾ ਸਹਾਰਾ ਦਿੱਤਾ ਹੋਇਆ ਹੈ, ਜੋ ਬੱਚਿਆਂ ਲਈ ਅਧਿਕਾਰ, ਉਮੀਦ, ਭਰੋਸਾ ਅਤੇ ਸਹਾਇਤਾ ਦਾ ਪ੍ਰਤੀਕ ਹੈ। ਇਹ ਲੋਗੋ ਬੱਚਿਆਂ ਦੀ ਭਲਾਈ ਅਤੇ ਬਾਲ ਅਧਿਕਾਰਾਂ ਪ੍ਰਤੀ ਕਮਿਸ਼ਨ ਦੇ ਭਰੋਸੇਮੰਦ ਅਤੇ ਕੁਸ਼ਲ ਕੰਮਕਾਜ ‘ਤੇ ਰੌਸ਼ਨੀ ਪਾਉਂਦਾ ਹੈ।
ਮੰਤਰੀ ਵੱਲੋਂ ਲੋਗੋਂ ਤਿਆਰ ਕਰਨ ਵਾਲੀ ਪ੍ਰੋ.ਅੰਜਲੀ ਅਗਰਵਾਲ ਦੀ ਸ਼ਲਾਘਾ ਕੀਤੀ, ਜਿਸ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਗੋਂ ਤਿਆਰ ਕੀਤਾ ਗਿਆ ਹੈ। ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਇਹ ਲੋਗੋ ਬੱਚਿਆਂ ਦੇ ਜੀਵਨ ਵਿਕਾਸ ਦੇ ਚਾਰ ਪੜਾਵਾਂ ਨੁੰ ਰੂਪਮਾਨ ਕਰਦਾ ਹੈ।
Social Security, Women & Child Development Minister Dr. Baljit Kaur released logo of Child Rights Commission & expressed confidence that logo will serve as powerful symbol of Commission's mission & help create awareness about protecting & promoting children's rights in society. pic.twitter.com/Bf00n7P5Jb
— Government of Punjab (@PunjabGovtIndia) April 18, 2023
ਡਾ. ਬਲਜੀਤ ਕੌਰ ਨੇ ਭਰੋਸਾ ਪ੍ਰਗਟਾਇਆ ਕਿ ਲੋਗੋ ਕਮਿਸ਼ਨ ਦੇ ਮਿਸ਼ਨ ਦੇ ਇੱਕ ਸ਼ਕਤੀਸ਼ਾਲੀ ਪ੍ਰਤੀਕ ਵਜੋਂ ਕੰਮ ਕਰੇਗਾ ਅਤੇ ਸਾਡੇ ਸਮਾਜ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h