Punajb News: ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖ਼ਤਮ ਕਰਨ ਲਈ ਸਬੰਧਤ ਵਿਭਾਗਾਂ ਵਿੱਚ ਲੰਬਿਤ ਪਏ ਵਿਜੀਲੈਂਸ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਭ੍ਰਿਸ਼ਟ ਤੇ ਦਾਗ਼ੀ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17ਏ ਅਤੇ 19 ਅਧੀਨ ਸਾਰੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਕਈ ਮਾਮਲਿਆਂ ਦਾ ਵੀ ਨੋਟਿਸ ਲਿਆ।
ਜੰਜੂਆ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਨਤੀਜੇ ਤੱਕ ਪਹੁੰਚਾਇਆ ਜਾ ਸਕੇ।
ਮੁੱਖ ਸਕੱਤਰ ਨੇ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਪ੍ਰਬੰਧਕੀ ਸਕੱਤਰਾਂ ਕੋਲ ਲੰਬਿਤ ਪਏ ਹਰੇਕ ਕੇਸ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇੰਨ੍ਹਾਂ ਕੇਸਾਂ ਨੂੰ ਫਾਸਟ ਟਰੈਕ ਅਤੇ ਨਤੀਜਾ ਮੁਖੀ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਸ੍ਰੀ ਜੰਜੂਆ ਨੇ ਅੱਗੇ ਕਿਹਾ ਕਿ ਉਹ ਖੁਦ ਇਨ੍ਹਾਂ ਕੇਸਾਂ ਦੀ ਪ੍ਰਗਤੀ ਸਬੰਧੀ ਨਿਯਮਤ ਤੌਰ ‘ਤੇ ਸਮੀਖਿਆ ਕਰਦੇ ਰਹਿਣਗੇ ਤਾਂ ਜੋ ਇਸ ਨੂੰ ਫਾਸਟ ਟਰੈਕ ਮੋਡ ‘ਤੇ ਲਿਆਂਦਾ ਜਾ ਸਕੇ।
Reiterating zero tolerance policy of state govt against corruption, @CSPunjab Vijay Kumar Janjua directed all the departments to expedite the pending vigilance cases in their respective departments to further check menace of corruption. pic.twitter.com/vKY3CvCYdb
— Government of Punjab (@PunjabGovtIndia) April 18, 2023
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਲੰਬਿਤ ਪਏ ਕੇਸਾਂ ਚੋਂ 14 ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਬਾਕੀਆਂ ਦੀ ਵੀ ਪੜਤਾਲ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h