Chetan Singh Jouramajra: ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਵੱਡੀ ਪ੍ਰਗਤੀਸ਼ੀਲ ਤਬਦੀਲੀ ਦਾ ਮੁੱਢ ਬੰਨਿਆ ਹੈ, ਜਿਸ ਤਹਿਤ 23 ਜ਼ਿਲਿਆਂ ਵਿੱਚ 117 ਸਕੂਲ ਆਫ ਐਮੀਨੈਂਸ, 500 ਆਮ ਆਦਮੀ ਕਲੀਨਿਕ, ਹਰੇਕ ਪਰਿਵਾਰ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਵਰਗੇ ਨਵੇਕਲੇ ਉਪਰਾਲਿਆਂ ਨੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ, ਇਸ ਨੂੰ ਜ਼ਮੀਨੀ ਪੱਧਰ ‘ਤੇ ਵੀ ਦੇਖਣ ਦੀ ਲੋੜ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਾਸ ਤੌਰ ‘ਤੇ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਰਾਜ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਤੱਕ ਵੀ ਸੂਚਨਾ ਦਾ ਪ੍ਰਸਾਰ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ।
ਵਿਭਾਗ ਨੂੰ ਹੋਰ ਵੀ ਜੋਸ਼ ਤੇ ਸਰਗਰਮੀ ਨਾਲ ਕੰਮ ਕਰਨ ਦੀ ਤਾਕੀਦ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਉਪਲਬਧ ਕਰਾਏ ਕਿਸਾਨ ਪੱਖੀ ਬੁਨਿਆਦੀ ਢਾਂਚੇ ਤੋਂ ਇਲਾਵਾ ਕੁਝ ਹੋਰ ਅਹਿਮ ਪਹਿਲੂਆਂ ‘ਤੇ ਕੇਂਦਿ੍ਰਤ ਇੱਕ ਸਕਾਰਾਤਮਕ ਪ੍ਰਚਾਰ ਮੁਹਿੰਮ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਕੀਤੇ ਗਏ ਟੈਸਟਾਂ ਦੀ ਗਿਣਤੀ, ਬਾਗਬਾਨੀ ਅਤੇ ਸਾਬਕਾ ਸੈਨਿਕ ਭਲਾਈ ਦੇ ਖੇਤਰਾਂ ਵਿੱਚ ਹੋਰ ਭਲਾਈ ਸਕੀਮਾਂ ਦਾ ਪ੍ਰਚਾਰ ਪਸਾਰ ਵੀ ਸ਼ਾਮਲ ਹੈ।
ਉਨਾਂ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸੋਸ਼ਲ ਮੀਡੀਆ ਹੈਂਡਲਜ ਦੀ ਇੱਕ ਮਜ਼ਬੂਤ ਸਾਧਨ ਵਜੋਂ ਵਰਤੋਂ ਕਰਨ ਅਤੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਪਹਿਲਾਂ ਨਾਲੋਂ ਵੀ ਤੇਜ਼ੀ ਨਾਲ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ।
ਇਸ ਤੋਂ ਪਹਿਲਾਂ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਵਿਭਾਗ ਦੇ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਆਦਿ ਦੇ ਕੰਮਕਾਜ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਮੰਤਰੀ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਕੰਮਾਂ ਦੀ ਸਮੀਖਿਆ ਕੀਤੀ।CM @BhagwantMann ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪ੍ਰੋਗਰਾਮਾਂ ਦੀ ਜਾਣਕਾਰੀ ਰਵਾਇਤੀ ਤੇ ਆਧੁਨਿਕ ਸੰਚਾਰ ਸਾਧਨਾਂ ਦੀ ਮਦਦ ਨਾਲ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਕਰਨ ਦੀ ਹਦਾਇਤ ਦਿੱਤੀ। pic.twitter.com/TjNy79CFbE
— Chetan Singh Jouramajra (@jouramajra) April 19, 2023
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਗੜਾ, ਵੱਖ-ਵੱਖ ਸ਼ਾਖਾਵਾਂ ਦੇ ਮੀਡੀਆ ਮੁਖੀ ਅਤੇ ਮੁੱਖ ਦਫਤਰ ਦੇ ਲੋਕ ਸੰਪਰਕ ਅਧਿਕਾਰੀ/ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਜਿਲਿਆਂ ਦੇ ਲੋਕ ਸੰਪਰਕ ਅਧਿਕਾਰੀ/ਸਹਾਇਕ ਲੋਕ ਸੰਪਰਕ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h