IPL 2023, Punjab Kings vs Royal Challengers Bangalore: ਇੰਡੀਅਨ ਪ੍ਰੀਮੀਅਰ ਲੀਗ 2023 ਦੇ 27ਵੇਂ ਮੈਚ ‘ਚ ਵੀਰਵਾਰ ਨੂੰ ਪੰਜਾਬ ਕਿੰਗਜ਼ ਦੀ ਟੀਮ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਮੁਹਾਲੀ ਸਟੇਡੀਅਮ ਵਿੱਚ ਭਿੜੇਗੀ। ਇਸ ਮੈਚ ‘ਚ ਭਾਰਤੀ ਟੀਮ ਦੇ ਦੋ ਦਿੱਗਜ ਖਿਡਾਰੀ ਵੀ ਆਹਮੋ-ਸਾਹਮਣੇ ਹੋਣਗੇ।
ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਸ਼ਾਨਦਾਰ ਫਾਰਮ ‘ਚ ਚੱਲ ਰਹੇ ਹਨ, ਦੂਜੇ ਪਾਸੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਕਪਤਾਨ ਫਾਫ ਡੂ ਪਲੇਸਿਸ ਤੇ ਵਿਰਾਟ ਕੋਹਲੀ ਦੇ ਬੱਲੇ ਤੋਂ ਵੀ ਖੂਬ ਦੌੜਾਂ ਦੀ ਬਾਰਿਸ਼ ਹੋ ਰਹੀ ਹੈ। ਪੰਜਾਬ ਕਿੰਗਜ਼ ਦੀ ਪੂਰੀ ਬੱਲੇਬਾਜ਼ੀ ਸ਼ਿਖਰ ਧਵਨ ‘ਤੇ ਨਿਰਭਰ ਹੈ, ਜਦਕਿ ਬੰਗਲੌਰ ਦੀ ਟੀਮ ਕਿਸੇ ਇੱਕ ਖਿਡਾਰੀ ‘ਤੇ ਨਿਰਭਰ ਨਹੀਂ ਹੈ। ਪੰਜਾਬ ਤੇ ਬੰਗਲੌਰ ਦੀਆਂ ਟੀਮਾਂ 20 ਅਪ੍ਰੈਲ ਬਾਅਦ ਦੁਪਹਿਰ 3.30 ਵਜੇ ਆਹਮੋ-ਸਾਹਮਣੇ ਹੋਣਗੀਆਂ। ਤੁਸੀਂ ਇਸ ਮੈਚ ਨੂੰ ਮੁਫ਼ਤ ਵਿੱਚ ਲਾਈਵ ਵੀ ਦੇਖ ਸਕਦੇ ਹੋ।
ਆਈਪੀਐਲ ਦੇ 16ਵੇਂ ਸੀਜ਼ਨ ਵਿੱਚ ਪੰਜਾਬ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਦੋਵੇਂ ਟੀਮਾਂ ਹੁਣ ਤੱਕ ਪੰਜ ਮੈਚ ਖੇਡ ਚੁੱਕੀਆਂ ਹਨ। ਜਿਸ ਵਿੱਚ ਪੰਜਾਬ ਕਿੰਗਜ਼ ਨੇ ਪੰਜ ਵਿੱਚੋਂ ਤਿੰਨ ਮੈਚ ਜਿੱਤੇ ਹਨ ਅਤੇ ਦੋ ਵਿੱਚ ਹਾਰ ਝੱਲੀ ਹੈ। ਦੂਜੇ ਪਾਸੇ ਰਾਇਲ ਚੈਲੰਜਰਜ਼ ਬੰਗਲੌਰ ਨੇ ਵੀ ਆਪਣੇ ਪੰਜ ਮੈਚਾਂ ਵਿੱਚੋਂ ਦੋ ਵਿੱਚ ਜਿੱਤ ਦਰਜ ਕੀਤੀ ਹੈ ਅਤੇ ਟੀਮ ਨੂੰ ਤਿੰਨ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਮੈਚ ਕਦੋਂ ਤੇ ਕਿੱਥੇ ਵੇਖ ਸਕਦੇ-
ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਇਹ ਮੈਚ 20 ਅਪ੍ਰੈਲ ਨੂੰ ਬਾਅਦ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਭਿੜਨਗੀਆਂ। ਇਸ ਮੈਚ ਦਾ ਲਾਈਵ ਟੈਲੀਕਾਸਟ ਵੱਖ-ਵੱਖ ਭਾਸ਼ਾਵਾਂ ਵਿੱਚ ਸਟਾਰ ਸਪੋਰਟਸ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਕੀਤਾ ਜਾਵੇਗਾ। ਲਾਈਵ ਸਟ੍ਰੀਮਿੰਗ ਜੀਓ ਸਿਨੇਮਾ ਐਪ ‘ਤੇ ਉਪਲਬਧ ਹੋਵੇਗੀ। ਇੱਥੇ ਅੰਗਰੇਜ਼ੀ ਦੇ ਨਾਲ-ਨਾਲ ਹੋਰ ਭਾਰਤੀ ਭਾਸ਼ਾਵਾਂ ਵਿੱਚ ਵੀ ਕੁਮੈਂਟਰੀ ਸੁਣਨ ਦਾ ਵਿਕਲਪ ਹੈ। ਦੱਸ ਦੇਈਏ ਕਿ ਇਸ ਮੈਚ ਨੂੰ Jio Cinema ਐਪ ‘ਤੇ ਮੁਫਤ ‘ਚ ਦੇਖਿਆ ਜਾ ਸਕਦਾ ਹੈ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਪੰਜਾਬ ਕਿੰਗਜ਼: ਸ਼ਿਖਰ ਧਵਨ, ਪ੍ਰਭਸਿਮਰਨ ਸਿੰਘ, ਮੈਥਿਊ ਸ਼ਾਰਟ, ਸਿਕੰਦਰ ਰਜ਼ਾ, ਸੈਮ ਕੁਰਾਨ, ਜਿਤੇਸ਼ ਸ਼ਰਮਾ, ਸ਼ਾਹਰੁਖ ਖ਼ਾਨ, ਹਰਪ੍ਰੀਤ ਬਰਾੜ, ਕਾਗਿਸੋ ਰਬਾਡਾ, ਅਰਸ਼ਦੀਪ ਸਿੰਘ, ਰਾਹੁਲ ਚਾਹਰ।
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ, ਵਿਰਾਟ ਕੋਹਲੀ, ਮਹੀਪਾਲ ਲੋਮਰੋਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ, ਵੇਨ ਪਾਰਨੇਲ, ਵਨਿੰਦੂ ਹਸਾਰੰਗਾ, ਹਰਸ਼ਲ ਪਟੇਲ, ਸਿਰਾਜ, ਵਿਸ਼ਕ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h