NGOs for Women Empowerment Policy: ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਪਾਲਿਸੀ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਪ੍ਰਮੁੱਖ ਮਹਿਲਾ ਚਿੰਤਕ, ਐਕਟੀਵਿਸਟ ਅਤੇ ਮਾਹਿਰਾਂ ਦਾ ਸਹਿਯੋਗ ਲਿਆ ਜਾਵੇਗਾ।
Women & Child Development Minister Dr. Baljit Kaur appealed to women empowerment NGOs in Punjab to provide suggestions for policy on women’s empowerment until April 30th, 2023. Suggestions can be sent to: dsswcd@punjab.gov.in, srewpunjab@gmail.com, and office of dept. pic.twitter.com/aFVU7wBYpV
— Government of Punjab (@PunjabGovtIndia) April 20, 2023
ਕੈਬਨਿਟ ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ, ਐਨ.ਜੀ.ਓਜ਼. ਅਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਈਮੇਲ ਆਈ.ਡੀ. dsswcd@punjab.gov.in, srewpunjab@gmail.com ਅਤੇ ਦਫ਼ਤਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ. ਨੰ: 102-103, ਸੈਕਟਰ-34 ਏ, ਚੰਡੀਗੜ੍ਹ ਤੇ ਆਪਣੇ ਸੁਝਾਅ 30 ਅਪ੍ਰੈਲ, 2023 ਤੱਕ ਭੇਜਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h