Aman Arora: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ।
ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ ‘ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀਬੀਈਈ) ਬਾਰੇ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ ‘ਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ।
ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ ‘ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ ‘ਤੇ ਰਜਿਸਟਰਡ ਕਾਮਿਆਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ।
ਇਸ ਦੌਰਾਨ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (ਐਨਏਪੀ) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਨਾਮ ਦਰਜ ਕਰਵਾਇਆ ਗਿਆ ਹੈ।
Employment Generation, Skill Development & Training Minister @AroraAmanSunam directed dept. to sync job portal https://t.co/4rWBazb7BE with Technical Education & Industrial Training & Industries departments’ portals for real time updation of skilled workforce data on platform. pic.twitter.com/TRhUvNACPV
— Government of Punjab (@PunjabGovtIndia) April 20, 2023
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਡੀਪੀਐਸ ਖਰਬੰਦਾ ਅਤੇ ਐਮਡੀ ਇਨਫੋਟੈਕ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h