Harbhajan ETO on closing Toll Plaza: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।
Public Works Minister Harbhajan Singh ETO said that keeping interests of people of the state in mind, 9 toll plazas have been shut down in one year and more such toll plazas will also be closed in coming days due to which hard money of people would be saved daily. pic.twitter.com/5gZjZXunKq
— Government of Punjab (@PunjabGovtIndia) April 20, 2023
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h