Punjab government offices in Punjab and Chandigarh: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਹੁਣ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ। ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।
ਹੁਣ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ। (2/2)
— Government of Punjab (@PunjabGovtIndia) April 20, 2023
ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਮੁਲਾਜ਼ਮਾਂ ਨੂੰ ਸਹਿਯੋਗ ਦੇਣ ਅਤੇ ਨਵੇਂ ਸਮੇਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਨੂੰ ਪਹੁੰਚ ਕਰਨ।
Starting from 2nd May, 2023, all government offices will open at 07:30 am and close at 02:00 pm. This timing will be applicable until 15th July, 2023. New timings will be implemented uniformly for all offices, including field offices, Civil Secretariat & other head offices. (2/2)
— Government of Punjab (@PunjabGovtIndia) April 20, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h







