Punjab News: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ ਪਾਰਟੀਆਂ ਨੂੰ ਸਵਾਲ ਕੀਤੇ।
ਆਪਣੇ ਬਿਆਨ ਵਿੱਚ ਮਲਵਿੰਦਰ ਕੰਗ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੀ ਇਸਤੋਂ ਵੱਡੀ ਉਦਾਹਰਣ ਕੀ ਹੋਵੇਗੀ ਕਿ ਬੀਤੀ ਕਾਂਗਰਸ ਸਰਕਾਰ ਦੌਰਾਨ ਜਿੱਥੇ ਮੋਸਟ-ਵਾਂਟੈਂਡ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਤਾਕਤ ਦੀ ਦੁਰਵਰਤੋਂ ਕਰਦਿਆਂ ਸੂਬੇ ਦੀਆਂ ਜੇਲ੍ਹਾਂ ਵਿੱਚ ਮਹਿਮਾਨਾਂ ਵਾਂਗ ਰੱਖਿਆ ਗਿਆ ਉੱਥੇ ਪੰਜਾਬ ਦੇ ਖਜ਼ਾਨੇ ‘ਚੋਂ ਲੱਖਾਂ ਰੁਪਏ ਖਰਚ ਕਰ ਉਸ ਲਈ ਕਾਨੂੰਨੀ ਮਦਦ ਵੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਕਿਹਾ ਕਿ ਅਪਰਾਧੀਆਂ ਦੀ ਇਸ ਰਾਜਨੀਤਿਕ ਪੁਸ਼ਤਪਨਾਹੀ ਕਾਰਨ ਜਿੱਥੇ ਲੋਕਾਂ ਦੇ ਟੈੱਕਸ ਦੇ ਪੈਸੇ ਦੀ ਦੁਰਵਰਤੋਂ ਕੀਤੀ ਗਈ ਉੱਥੇ ਇਸ ਨਾਲ ਗੈਂਗਸਟਰਵਾਦ ਨੂੰ ਵੀ ਸ਼ਹਿ ਮਿਲੀ ਤੇ ਉਹ ਹੋਰ ਵੱਧਦਾ-ਫੁੱਲਦਾ ਗਿਆ। ਕੰਗ ਨੇ ਦੁਹਰਾਇਆ ਕਿ ਜੇਲ੍ਹਾਂ ਨੂੰ ਗੈਂਗਸਟਰਾਂ ਲਈ ‘ਸੇਫ਼ ਹਾਊਸ’ ਬਣਾਉਣ ਵਾਲਿਆਂ ਦਾ ਸੱਚ ਹੁਣ ਸਭ ਦੇ ਸਾਹਮਣੇ ਆ ਚੁੱਕਾ ਹੈ ਅਤੇ ਇਸਤੋਂ ਵੀ ਅੱਗੇ ਅਪਰਾਧ ਅਤੇ ਨਸ਼ੇ ਦੀ ਪੁਸ਼ਤਪਨਾਹੀ ਵਿਚ ਸ਼ਾਮਿਲ ਕੁਝ ਵਰਦੀਧਾਰੀਆਂ ਦਾ ਨੈੱਕਸਸ ਵੀ ਮਾਨ-ਸਰਕਾਰ ਨੇ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਦੋਸ਼ੀ ਭਾਂਵੇ ਉਹ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ।
ਕਾਂਗਰਸ ਸਰਕਾਰ ਸਮੇਂ ਲੋਕਾਂ ਦੇ ਟੈਕਸ ਦੇ ਪੈਸੇ ਦੀ ਬਰਬਾਦੀ ਦੀ ਮਿਸਾਲ ਹੈ ਮੁਖ਼ਤਾਰ ਅੰਸਾਰੀ ਨੂੰ ਜੇਲ੍ਹ ‘ਚ ਦਿੱਤੀਆਂ VVIP ਸਹੂਲਤਾਂ
ਉਸਨੂੰ ਪੰਜਾਬ ‘ਚ ਰੱਖਣ ਲਈ ਵੱਡੇ-ਵੱਡੇ ਵਕੀਲਾਂ ਨੂੰ ਇੱਕ-ਇੱਕ ਪੇਸ਼ੀ ਦੇ ਲੱਖਾਂ ਰੁਪਏ ਦਿੱਤੇ ਗਏ
ਮਾਨ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾਏਗੀ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ
—@KangMalvinder pic.twitter.com/YfwvaFgcPx
— AAP Punjab (@AAPPunjab) April 20, 2023
ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਤੇ ਇੱਕ ਸਖ਼ਤ ਟਵੀਟ ਕਰਦਿਆਂ ਕਿਹਾ ਕਿ, ‘ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਚ ਸੁੱਖ- ਸਹੂਲਤਾਂ ਦੇ ਕੇ ਰੱਖਿਆ ਗਿਆ..48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ..ਮਹਿੰਗੇ ਵਕੀਲ ਕੀਤੇ..ਖ਼ਰਚਾ 55 ਲੱਖ..ਮੈਂ ਲੋਕਾਂ ਦੇ ਟੈਕਸ ਚੋ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ..ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ..’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h