Bram Shanker Jimpa: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਨਾਲ ਕੰਮ ਕਰ ਰਹੀ ਹੈ। ਇਸ ਲਈ ਹਰ ਭ੍ਰਿਸ਼ਟ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਭਾਵੇਂ ਉਹ ਕੋਈ ਰਾਜਸੀ ਵਿਅਕਤੀ ਹੋਵੇ ਜਾਂ ਵੱਡਾ ਅਧਿਕਾਰੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਪਿਛਲੇ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਸਬੰਧ ਵਿਚ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਕਿ ਦੋਸ਼ੀ ਕੋਈ ਵੀ ਕਿਉਂ ਨਾ ਹੋਵੇ, ਉਸ ਦੇ ਖਿਲਾਫ਼ ਜਾਂਚ ਕਰਕੇ ਸਖਤ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੀ ਜਨਤਾ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਸੂਬੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਸ਼ਵਾਸ ਇਸ ਲਈ ਜਤਾਇਆ ਹੈ ਕਿਉਂਕਿ ਸਾਡੀ ਸਰਕਾਰ ਕੱਟੜ ਇਮਾਨਦਾਰ ਸਰਕਾਰ ਹੈ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਜਾਂ ਕਿਸੇ ਵੀ ਵਿਭਾਗ ਵਿਚ ਕੋਈ ਭ੍ਰਿਸ਼ਟਾਚਾਰ ਦਾ ਮਾਮਲਾ ਕਿਸੇ ਦੇ ਧਿਆਨ ਵਿਚ ਆਉਂਦਾ ਹੈ, ਤਾਂ ਬਿਨਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸੰਪਰਕ ਕਰੇ ਜਾਂ ਲਿਖਤ ਸ਼ਿਕਾਇਤ ਦੇਵੇ, ਤਾਂ ਜੋ ਭ੍ਰਿਸ਼ਟਾਚਾਰੀ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਭ੍ਰਿਸ਼ਟਾਚਾਰੀ ਚਾਹੇ ਕੋਈ ਵੀ ਹੋਵੇ, ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h