ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੂੰ ਚਿੱਠੀ ਲਿਖ ਕੇ ਰਾਜ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸੇ ਨੂੰ ਵੀ ਲਖੀਮਪੁਰ ਖੇੜੀ ਨਾ ਆਉਣ ਦੇਣ।
ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਸ਼ਹੀਦ ਹੋ ਗਏ ।
ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ।