Technical Education Department: 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ ‘ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ।
Technical Education Minister @harjotbains said that appointment letters would be handed over to 116 newly appointed clerks by Chief Minister @BhagwantMann and with this appointment, the functioning of the Technical Education Department will be expedited.
— Government of Punjab (@PunjabGovtIndia) April 23, 2023
ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਿਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h