ਸੋਮਵਾਰ, ਜੁਲਾਈ 14, 2025 04:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਸਮਾਗਮ ‘ਚ ਮੌਕੇ ਬੋਲੇ ਸੀਐਮ ਮਾਨ, ਸਿੱਖਿਆ ਸੰਸਥਾਵਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਪੈਸੇ ਦੀ ਕਮੀ

Bhagwant Mann at Patiala: ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

62nd Foundation Day function of Punjabi University: ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।

ਪੰਜਾਬੀ ਯੂਨੀਵਰਸਿਟੀ ਦਾ ਨਾਮ ਸੁਣਦਿਆਂ ਮਾਲਵੇ ਦਾ ਵਿਰਸਾ,ਲੋਕ-ਰੰਗ ਤੇ ਸਾਹਿਤ ਆਪਣੇ ਆਪ ਜ਼ੁਬਾਨ ‘ਤੇ ਆ ਜਾਂਦਾ ਹੈ

ਇਸ ਯੂਨੀਵਰਸਿਟੀ ਨੇ ਹਰ ਖੇਤਰ ‘ਚ ਮਹਾਨ ਸਖ਼ਸ਼ੀਅਤਾਂ ਪੈਦਾ ਕੀਤੀਆਂ ਨੇ

— CM @BhagwantMann pic.twitter.com/PvTn7qsR4Y

— AAP Punjab (@AAPPunjab) April 29, 2023

ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।”

ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ।

ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।”

ਪੰਜਾਬੀ ਯੂਨੀਵਰਸਿਟੀ ਸਮਾਜ ਦੇ ਬਹੁਤ ਵੱਡੇ ਹਿੱਸੇ ਲਈ ਇੱਕ Role Model ਹੈ, ਇਹ ਲੱਖਾਂ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਦੀ ਹੈ

ਮੈਂ ਪਿਛਲੀ ਵਾਰ ਬੋਲਿਆ ਸੀ ਕਿ ਵਿੱਦਿਆ ਕਦੇ ਵੀ ਕਰਜ਼ੇ ਹੇਠ ਨਹੀਂ ਹੋਣੀ ਚਾਹੀਦੀ

ਅਸੀਂ ਸਾਡੇ ਪਹਿਲੇ ਪੂਰੇ ਬਜਟ ‘ਚ ਪੰਜਾਬੀ ਯੂਨੀਵਰਸਿਟੀ ਲਈ ਪ੍ਰਤੀ ਮਹੀਨਾ ₹30-CR ਦਾ ਬਜਟ ਰੱਖਿਆ ਹੈ

—CM @BhagwantMann pic.twitter.com/eoqffjXmJm

— AAP Punjab (@AAPPunjab) April 29, 2023

ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ।

‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ।

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ 62ਵੇਂ ਸਥਾਪਨਾ ਦਿਵਸ ਮੌਕੇ CM #BhagwantMann ਜੀ Live https://t.co/08LTjmxfwH

— AAP Punjab (@AAPPunjab) April 29, 2023

ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ।

ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 62nd Foundation Day function of Punjabi UniversityBhagwant Mannpro punjab tvPunjab CMPunjab Educational institutionspunjab governmentpunjab newspunjabi newsSri Guru Teg Bahadur Hall
Share206Tweet129Share52

Related Posts

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.