ਵੀਰਵਾਰ, ਨਵੰਬਰ 13, 2025 01:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਾਦਸਿਆਂ ਨੂੰ ਘਟਾ ਕੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ PRSTRC ਨੇ ਮਨਾਈ ਪਹਿਲੀ ਵਰ੍ਹੇਗੰਢ

PRSTRC celebrates 1st Anniversary: ਏਡੀਜੀਪੀ ਏਐਸ ਰਾਏ ਨੇ ਕਿਹਾ ਕਿ ਸੈਂਟਰ ਨੇ ਸੂਬੇ ਵਿੱਚ ਸੜਕ ਸੁਰੱਖਿਆ ਪੇਸ਼ੇਵਰਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Road Safety and Traffic Research Centre: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ (ਪੀਆਰਐਸਟੀਆਰਸੀ) ਨੇ ਸੂਬੇ ਵਿੱਚ ਸੁਰੱਖਿਅਤ ਸੜਕਾਂ ਬਣਾਉਣ ਅਤੇ ਹਾਦਸਿਆਂ ਨੂੰ ਘਟਾਉਣ ਦੀ ਦਿਸ਼ਾ ਵੱਲ ਪ੍ਰਗਤੀ ਦਾ ਇੱਕ ਸਾਲ ਪੂਰਾ ਕਰਦਿਆਂ ਆਪਣੀ ਪਹਿਲੀ ਵਰ੍ਹੇਗੰਢ ਮਨਾਈ ਹੈ। ਇਹ ਜਾਣਕਾਰੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਏਐਸ ਰਾਏ ਨੇ ਦਿੱਤੀ।

ਪੰਜਾਬ ਵਿੱਚ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਸ ਸੈਂਟਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਯੋਗਦਾਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੀਆਰਐਸਟੀਆਰਸੀ ਸਬੂਤ ਆਧਾਰਿਤ ਪੁਲਿਸਿੰਗ ਅਤੇ ਡਾਟਾ-ਅਧਾਰਿਤ ਫੈਸਲੇ ਲੈਣ ਲਈ ਅੰਦਰੂਨੀ ਪ੍ਰਬੰਧ ਕਰਨ ਵੱਲ ਪਹਿਲਾ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਾਨੂੰ ਨਾ ਸਿਰਫ਼ ਸਾਡੇ ਸਰੋਤਾਂ ਨੂੰ ਅਨੁਕੂਲ ਬਣਾਉਣ ਵਿੱਚ ਮਦਦ ਮਿਲੀ ਹੈ, ਸਗੋਂ ਡਾਟਾ-ਅਧਾਰਿਤ ਪਹੁੰਚ ਦੀ ਵਰਤੋਂ ਕਰਕੇ ਪ੍ਰਭਾਵਸ਼ਾਲੀ ਯੋਜਨਾ ਬਣਾਉਣ ਵਿੱਚ ਵੀ ਮਦਦ ਮਿਲੀ ਹੈ।

ਸੈਂਟਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਏਡੀਜੀਪੀ ਏਐਸ ਰਾਏ ਨੇ ਕਿਹਾ ਕਿ ਸੈਂਟਰ ਨੇ ਸੂਬੇ ਵਿੱਚ ਸੜਕ ਸੁਰੱਖਿਆ ਪੇਸ਼ੇਵਰਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ, ਜੋ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਾਰਿਆਂ ਲਈ ਸੁਰੱਖਿਅਤ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੇ ਆਧੁਨਿਕ ਕਰੈਸ ਇੰਵੈਸਟੀਗੇਸ਼ਨ ਵਹੀਕਲ ਅਤੇ ਸਮਾਰਟ ਬੈਰੀਕੇਡਾਂ ਵਿਕਸਤ ਕਰਕੇ ਖੋਜ ਅਤੇ ਨਵੀਨਤਾ ਵਿੱਚ ਯੋਗਦਾਨ ਪਾਇਆ ਹੈ ਜੋ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਏ.ਆਈ. ਦੀ ਵਰਤੋਂ ਕਰਦੇ ਹਨ।

ਰਾਏ ਨੇ ਕਿਹਾ ਕਿ ਸੈਂਟਰ ਨੇ ਸੂਬੇ ਵਿੱਚ 784 ਐਕਸੀਡੈਂਟ ਬਲੈਕ ਸਪਾਟਾਂ ਦੀ ਪਛਾਣ ਕੀਤੀ ਹੈ ਅਤੇ ਰਾਸ਼ਟਰੀ ਰਾਜਮਾਰਗਾਂ ਦੇ ਸੁਧਾਰ ਲਈ 1100 ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਸੈਂਟਰ ਵੱਲੋਂ ਐਨਐਚਏਆਈ ਨਾਲ ਮਿਲ ਕੇ ਪਿਛਲੇ ਇੱਕ ਸਾਲ ਵਿੱਚ ਹੁਣ ਤੱਕ 239 ਬਲੈਕ ਸਪਾਟਾਂ ‘ਤੇ ਕੰਮ ਕੀਤਾ ਗਿਆ ਹੈ ਅਤੇ ਇਸ ਦੌਰਾਨ ਇਹ ਪਾਇਆ ਗਿਆ ਹੈ ਕਿ 124 ਬਲੈਕ ਸਪਾਟ ਖ਼ਤਮ ਹੋ ਗਏ ਹਨ ਅਤੇ ਹੁਣ ਬਲੈਕ ਸਪਾਟਸ ਦੀ ਸੂਚੀ ਵਿੱਚ ਨਹੀਂ ਹਨ। ਇਸ ਨਾਲ ਬਲੈਕ ਸਪਾਟਾਂ ਵਿੱਚ 52 ਫ਼ੀਸਦੀ ਦੀ ਮਹੱਤਵਪੂਰਨ ਕਮੀ ਦਾ ਪਤਾ ਚਲਦਾ ਹੈ।

ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਬਾਰੇ ਵੇਰਵੇ ਦਿੰਦਿਆਂ ਪੰਜਾਬ ਟਰੈਫਿਕ ਸਲਾਹਕਾਰ-ਕਮ-ਡਾਇਰੈਕਟਰ ਪੀਆਰਐਸਟੀਆਰਸੀ ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ 2016-2018 ਦੌਰਾਨ ਸ਼ਨਾਖਤ ਕੀਤੇ ਇਨ੍ਹਾਂ ਬਲੈਕ ਸਪਾਟਾਂ ‘ਤੇ ਹੋਣ ਵਾਲੀਆਂ ਦੁਰਘਟਨਾਵਾਂ ਵਿੱਚ 1434 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਮੁਲਾਂਕਣ ਸਮੇਂ ਦੌਰਾਨ ਇਨ੍ਹਾਂ ਬਲੈਕ ਸਪਾਟਾਂ ‘ਤੇ ਮੌਤਾਂ ਦੀ ਗਿਣਤੀ ਘਟ ਕੇ 932 ਹੋ ਗਈ ਹੈ। ਇਹ ਇਹਨਾਂ ਸਥਾਨਾਂ ‘ਤੇ ਹੋਣ ਵਾਲੀਆਂ ਮੌਤਾਂ ਵਿੱਚ 35 ਫ਼ੀਸਦ ਦੀ ਮਹੱਤਵਪੂਰਨ ਕਮੀ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਸੈਂਟਰ ਆਫ ਐਕਸੀਲੈਂਸ ਫਾਰ ਰੋਡ ਸੇਫਟੀ ਐਂਡ ਟਰੈਫਿਕ ਮੈਨੇਜਮੈਂਟ ਵਿਖੇ ਇੱਕ ਖੇਤਰੀ ਖੋਜ ਸੰਸਥਾ ਦੀ ਸਥਾਪਨਾ ਕੀਤੀ ਗਈ ਹੈ। ਨਵਦੀਪ ਅਸੀਜਾ ਨੇ ਕਿਹਾ ਕਿ ਪੀਆਰਐਸਟੀਆਰਸੀ ਨੇ ਸਮਰੱਥਾ-ਨਿਰਮਾਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 500 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਹਾਦਸੇ ਦੀ ਜਾਂਚ ਅਤੇ ਨਵੀਨਤਮ ਮੋਟਰ ਵਾਹਨ ਸੋਧਾਂ ਬਾਰੇ ਸਿਖਲਾਈ ਦਿੱਤੀ ਹੈ। ਇਹ ਸੈਂਟਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਸਲਾਹ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ।

ਇਹ ਸੈਂਟਰ ਖੋਜ ਤੇ ਵਿਕਾਸ ਕਾਰਜਾਂ ਅਤੇ ਸਮਰੱਥਾ ਨਿਰਮਾਣ ਸਬੰਧੀ ਆਈ.ਆਈ.ਟੀ. ਰੁੜਕੀ ਅਤੇ ਆਈਆਈਟੀ ਦਿੱਲੀ ਵਰਗੀਆਂ ਪ੍ਰਸਿੱਧ ਸੰਸਥਾਵਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਇਸ ਸੈਂਟਰ ਦੀ ਇਕ ਹੋਰ ਵੱਡੀ ਪ੍ਰਾਪਤੀ ਪਾਥਸ (ਪੰਜਾਬ ਅਸੈਸਮੈਂਟ ਟੂਲ ਆਫ਼ ਹਾਈਵੇਅ ਸੇਫਟੀ) ਵੀ ਹੈ। ਪਾਥਸ ਉਹਨਾਂ ਖੇਤਰਾਂ ਦਾ ਮੁਲਾਂਕਣ ਅਤੇ ਪਛਾਣ ਕਰਨ ਲਈ ਨਵੀਨਤਾਕਾਰੀ ਸਾਧਨ ਹੈ ਜਿਹਨਾਂ ਖੇਤਰਾਂ ਨੂੰ ਸੁਰੱਖਿਅਤ ਸੜਕਾਂ ਪੱਖੋਂ ਸੁਧਾਰ ਦੀ ਲੋੜ ਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Additional Director General of PoliceADGP Traffic AS RaiBlack Spots Reductionpro punjab tvPRSTRCpunjab newsPunjab Road Safety and Traffic Research Centrepunjabi newsReducing AccidentsSafer Roads
Share228Tweet143Share57

Related Posts

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਨਵੰਬਰ 13, 2025

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵੰਬਰ 13, 2025

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025
Load More

Recent News

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025

15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋਵੇਗਾ ਇਹ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਨਵੰਬਰ 13, 2025

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਨਵੰਬਰ 13, 2025

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.