ਪੰਜਾਬ ਦੇ ਲੁਧਿਆਣਾ ਵਿੱਚ ਐਤਵਾਰ ਨੂੰ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਗਿਆਰਸਪੁਰਾ ਸਥਿਤ ਇੱਕ ਇਮਾਰਤ ਵਿੱਚ ਸਵੇਰੇ 7:15 ਵਜੇ ਵਾਪਰਿਆ। ਲੁਧਿਆਣਾ ਦੀ ਐਸਡੀਐਮ ਸਵਾਤੀ ਨੇ ਦੱਸਿਆ ਕਿ ਗੈਸ ਲੀਕ ਹੋਣ ਕਾਰਨ 11 ਲੋਕ ਬੇਹੋਸ਼ ਹੋ ਗਏ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਇੱਥੋਂ ਦੀ ਵਿਧਾਇਕਾ ਰਜਿੰਦਰਪਾਲ ਕੌਰ ਨੇ ਦੱਸਿਆ ਕਿ ਇਮਾਰਤ ਵਿੱਚ ਦੁੱਧ ਦਾ ਬੂਥ ਸੀ ਅਤੇ ਜੋ ਵੀ ਸਵੇਰੇ ਇੱਥੇ ਦੁੱਧ ਲੈਣ ਗਿਆ ਤਾਂ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਘਟਨਾ ਦਾ ਪਤਾ ਲੱਗਾ। ਗੈਸ ਲੀਕ ਹੋਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਗਿਆਸਪੁਰਾ ਵਿੱਚ ਇੱਕ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਆਸਪਾਸ ਦਾ 250 ਮੀਟਰ ਦਾ ਇਲਾਕਾ ਖਾਲੀ ਕਰਵਾ ਲਿਆ ਹੈ। ਬਚਾਅ ਕਾਰਜ ਜਾਰੀ ਹੈ।