IPL 2023 Points Table: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ ਸ਼ਨੀਵਾਰ ਨੂੰ ਗੁਜਰਾਤ ਟਾਈਟਨਸ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਮੈਚ ਖੇਡਿਆ ਗਿਆ। ਉਸੇ ਰਾਤ ਦਿੱਲੀ ਕੈਪੀਟਲਸ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਮੁਕਾਬਲਾ ਹੋਇਆ। ਇਨ੍ਹਾਂ ਦੋਵਾਂ ਮੈਚਾਂ ਦੇ ਨਤੀਜਿਆਂ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਟੇਬਲ ਪੁਆਇੰਟ ‘ਚ ਰਾਜਸਥਾਨ ਰਾਇਲਸ ਤੋਂ ਨੰਬਰ 1 ਦਾ ਤਾਜ ਖੋਹ ਲਿਆ ਗਿਆ ਹੈ, ਜਦਕਿ ਦਿੱਲੀ ਕੈਪੀਟਲਸ ਦੀ ਟੀਮ ਬਾਹਰ ਹੋਣ ਦੀ ਕਗਾਰ ‘ਤੇ ਪਹੁੰਚ ਗਈ ਹੈ।
ਗੁਜਰਾਤ ਨੇ ਰਾਜਸਥਾਨ ਤੋਂ ਨੰਬਰ 1 ਦਾ ਤਾਜ ਖੋਹਿਆ
ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਨੇ ਇੱਕ ਵਾਰ ਫਿਰ IPL 2023 ਅੰਕ ਸੂਚੀ ਵਿੱਚ ਨੰਬਰ ਇੱਕ ਸਥਾਨ ਹਾਸਲ ਕਰ ਲਿਆ ਹੈ। ਗੁਜਰਾਤ ਨੇ ਸ਼ਨੀਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਛੇਵੀਂ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਗੁਜਰਾਤ ਦੇ ਹੁਣ 12 ਅੰਕ ਹੋ ਗਏ ਹਨ ਤੇ ਉਹ ਅੰਕ ਸੂਚੀ ਵਿੱਚ ਮੁੜ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਰਾਜਸਥਾਨ ਰਾਇਲਸ ਹੁਣ ਦੂਜੇ ਤੇ ਲਖਨਊ ਸੁਪਰ ਜਾਇੰਟਸ ਤੀਜੇ ਅਤੇ ਚੇਨਈ ਸੁਪਰ ਕਿੰਗਜ਼ ਚੌਥੇ ਸਥਾਨ ‘ਤੇ ਖਿਸਕ ਗਈ ਹੈ।
ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ ਛੱਡਿਆ ਪਿੱਛੇ
ਸ਼ਨੀਵਾਰ ਨੂੰ ਦੂਜਾ ਮੈਚ ਸਨਰਾਈਜ਼ਰਸ ਹੈਦਰਾਬਾਦ ਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ ਗਿਆ। ਹੈਦਰਾਬਾਦ ਨੇ ਇਸ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਜਿੱਥੇ ਦਿੱਲੀ ਕੈਪੀਟਲਸ ਦੀ ਟੀਮ ਦੀਆਂ ਪਲੇਆਫ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਹੈਦਰਾਬਾਦ ਦੇ 6 ਅੰਕ ਹੋ ਗਏ ਹਨ ਅਤੇ ਉਹ ਅੰਕ ਸੂਚੀ ਵਿਚ 8ਵੇਂ ਨੰਬਰ ‘ਤੇ ਪਹੁੰਚ ਗਿਆ ਹੈ।
ਹੈਦਰਾਬਾਦ ਦੀ ਇਸ ਜਿੱਤ ਨਾਲ ਪੰਜ ਵਾਰ ਦੀ ਚੈਂਪੀਅਨ ਟੀਮ ਮੁੰਬਈ ਇੰਡੀਅਨਜ਼ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੁੰਬਈ ਇੰਡੀਅਨਜ਼ ਹੁਣ 9ਵੇਂ ਨੰਬਰ ‘ਤੇ ਖਿਸਕ ਗਈ ਹੈ। ਟੀਮ ਨੇ ਹੁਣ ਤੱਕ ਸਿਰਫ 3 ਮੈਚ ਜਿੱਤੇ ਹਨ। ਮੁੰਬਈ ਹਾਲਾਂਕਿ ਅੱਜ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਆਪਣਾ ਸਥਾਨ ਵਧਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h