Jalandhar By-Election, AAP Punjab: ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ਗਾਲ੍ਹਾਂ ਕੱਢਣ ਅਤੇ ਦੋਸ਼ ਲਗਾਉਣ ਦੀ ਰਾਜਨੀਤੀ ਕਰ ਰਹੇ ਹਨ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਕੰਮ ਦੀ ਸਿਆਸਤ ਕਰ ਰਹੇ ਹਨ।
ਐਤਵਾਰ ਨੂੰ ਜਲੰਧਰ ਵਿਖੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸਕੱਤਰ ਰਾਜਵਿੰਦਰ ਕੌਰ ਥਿਆੜਾ ਨਾਲ ਪੱਤਰਕਾਰ ਨੂੰ ਗੱਲਬਾਤ ਦੌਰਾਨ ਸੰਬੋਧਨ ਕਰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਟਾਪਰਾਂ ਨੂੰ ਖੇਡਾਂ ਦੀ ਤਰਜ਼ ‘ਤੇ ਸਨਮਾਨਿਤ ਕਰਨਾ ਸਰਕਾਰ ਦਾ ਮਾਣ ਹੈ। ਇਹ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਾਲ ਵਿਦਿਆਰਥੀਆਂ ਦਾ ਹੌਂਸਲਾ ਵਧੇਗਾ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।
ਇਸ ਤੋਂ ਇਲਾਵਾ ਮਾਨ ਸਰਕਾਰ ਨੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਇੱਕ ਮੰਨਣ ਦਾ ਹੁਕਮ ਜਾਰੀ ਕੀਤਾ ਹੈ, ਤਾਂ ਜੋ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਟਾਪਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਪਹਿਲੇ ਬਰਾਬਰ ਅੰਕ ਹਾਸਲ ਕਰਨ ਵਾਲਿਆਂ ਵਿੱਚੋਂ ਸਭ ਤੋਂ ਛੋਟੀ ਉਮਰ ਦੇ ਆਧਾਰ ’ਤੇ ਟਾਪਰ ਐਲਾਨਿਆ ਗਿਆ।
ਸਾਡੇ CM @BhagwantMann ਜੀ ਵੱਲੋਂ ਕੱਲ੍ਹ ਪਹਿਲੇ,ਦੂਜੇ ਤੇ ਤੀਸਰੇ ਸਥਾਨ ‘ਤੇ ਆਉਣ ਵਾਲੀਆਂ ਬੱਚੀਆਂ ਨੂੰ ₹51000-₹51000 ਦੀ ਇਨਾਮੀ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ
ਇੱਕ ਸਾਰ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇੱਕ ਹੀ ਸਥਾਨ ਦਿੱਤਾ ਜਾਵੇਗਾ, ਮਾਨ ਸਰਕਾਰ ਵੱਲੋਂ ਇਸ ’ਤੇ ਨਵੀਂ ਨੀਤੀ ਬਣਾਈ ਜਾ ਰਹੀ ਹੈ
—@KangMalvinder pic.twitter.com/aTHy7AsHtd
— AAP Punjab (@AAPPunjab) April 30, 2023
ਕੰਗ ਨੇ ਕਿਹਾ ਕਿ ਮਾਨਯੋਗ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਕੀਤੇ ਸੁਹਿਰਦ ਯਤਨਾਂ ਸਦਕਾ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦੋ ਲੱਖ ਬੱਚਿਆਂ ਦੇ ਦਾਖਲੇ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਿੱਖਿਆ ਮੰਤਰੀ ਨੇ ਹਰ ਹਫ਼ਤੇ ਸਕੂਲ ਵਿਕਾਸ ਸਬੰਧੀ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਸਰਕਾਰ ਵੱਲੋਂ ਗਰੀਬ ਅਤੇ ਦਲਿਤ ਸਮਾਜ ਦੇ ਬੱਚਿਆਂ ਨੂੰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਵਿੱਚ ਕੋਈ ਦਿੱਕਤ ਨਾ ਆਵੇ। ਕਾਂਗਰਸ ਸਰਕਾਰ ਵੇਲੇ ਜਿੱਥੇ ਇੱਕ ਲੱਖ ਬੱਚਿਆਂ ਨੂੰ ਐੱਸਸੀ ਵਜ਼ੀਫ਼ਾ ਮਿਲਦਾ ਸੀ, ਉਥੇ ਇਸ ਸਾਲ ਢਾਈ ਲੱਖ ਬੱਚੇ ਐੱਸਸੀ ਵਜ਼ੀਫ਼ਾ ਲੈਣ ਦੇ ਯੋਗ ਬਣ ਗਏ ਹਨ। ਕਾਂਗਰਸ ਸਰਕਾਰ ਵੇਲੇ ਤਾਂ ਐੱਸਸੀ ਸਕਾਲਰਸ਼ਿਪ ਵਿੱਚ ਵੱਡੇ ਪੱਧਰ ’ਤੇ ਘਪਲਾ ਹੋਇਆ ਸੀ।
ਕੰਗ ਨੇ ਪੰਜਾਬੀ ਯੂਨੀਵਰਸਿਟੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ‘ਤੇ ਆਧਾਰਿਤ ਇਸ ਯੂਨੀਵਰਸਿਟੀ ਦੇ ਵਿਕਾਸ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਰਜ਼ਾ ਮੁਕਤ ਕਰਨ ਲਈ 30 ਕਰੋੜ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਪੰਜਾਬ ਦੀ ਉੱਚ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਵੇਗਾ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ‘ਆਪ’ ਉਮੀਦਵਾਰ ਨੂੰ ਹਰ ਪਾਸਿਓਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਵਿੱਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਮੁੱਖ ਬੁਲਾਰੇ Malwinder Kang ਜੀ ਤੇ ਜਨਰਲ ਸਕੱਤਰ Harchand Barsat ਜੀ ਤੇ ਸਕੱਤਰ Rajinder kaur Thiara ਜੀ ਦੀ ਪ੍ਰੈੱਸ ਕਾਨਫ਼ਰੰਸ | ਜਲੰਧਰ ਤੋਂ Live https://t.co/9rFes0MjIL
— AAP Punjab (@AAPPunjab) April 30, 2023
ਉਨ੍ਹਾਂ ਕਾਂਗਰਸ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜਲੰਧਰ ‘ਚ ਕਾਂਗਰਸ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਇਸ ਦੇ ਤਿੰਨ ਹਲਕਾ ਇੰਚਾਰਜ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਚੋਣ ਵੱਡੇ ਫਰਕ ਨਾਲ ਜਿੱਤ ਰਹੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h