Kangana reacts to Salman’s Security: ਬਾਲੀਵੁੱਡ ਐਕਟਰਸ ਕੰਗਨਾ ਰਣੌਤ ਆਪਣੇ ਬੇਮਿਸਾਲ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਹ ਦੇਸ਼ ਅਤੇ ਇੰਡਸਟਰੀ ਨਾਲ ਜੁੜੇ ਮੁੱਦਿਆਂ ‘ਤੇ ਆਪਣੀ ਬੇਬਾਕ ਰਾਏ ਦਿੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਕੰਗਨਾ ਨੇ ਸਲਮਾਨ ਖ਼ਾਨ ਵਲੋਂ ਮਿਲ ਰਹੀਆਂ ਧਮਕੀਆਂ ‘ਤੇ ਪ੍ਰਤੀਕਿਰਿਆ ਦਿੱਤੀ ਹੈ।
ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਕੰਗਨਾ ਨੇ ਵੀ ਸਲਮਾਨ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂ ਲੈਂਦਿਆਂ ਦੱਸਿਆ ਹੈ ਕਿ ਉਨ੍ਹਾਂ ਕਾਰਨ ਦੇਸ਼ ਕਿੰਨਾ ਸੁਰੱਖਿਅਤ ਹੈ।
‘ਸਲਮਾਨ ਖ਼ਾਨ ਨੂੰ ਡਰਨ ਦੀ ਲੋੜ ਨਹੀਂ’
ਕੰਗਨਾ ਰਣੌਤ ਨੇ ਆਪਣੇ ਨਾਲ ਵਾਪਰੀ ਘਟਨਾ ਨੂੰ ਯਾਦ ਕਰਦੇ ਹੋਏ ਦੱਸਿਆ ਹੈ ਕਿ ਜਦੋਂ ਉਸਨੂੰ ਧਮਕੀਆਂ ਮਿਲ ਰਹੀਆਂ ਸੀ ਤਾਂ ਉਸਨੂੰ ਕਿਵੇਂ ਸੁਰੱਖਿਅਤ ਰੱਖਿਆ ਗਿਆ ਸੀ। ਰਿਪੋਰਟ ਮੁਤਾਬਕ ਕੰਗਨਾ ਰਣੌਤ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੱਥਾਂ ‘ਚ ਦੇਸ਼ ਸੁਰੱਖਿਅਤ ਹੈ। ਇਸ ਲਈ ਸੁਰੱਖਿਆ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਸਲਮਾਨ ਖ਼ਾਨ ਨੂੰ ਕੇਂਦਰ ਸਰਕਾਰ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ।
‘ਜਦੋਂ ਮੈਨੂੰ ਮਿਲ ਰਹੀਆਂ ਸੀ ਧਮਕੀਆਂ’
ਆਪਣੇ ਨਾਲ ਵਾਪਰੀ ਘਟਨਾ ਨੂੰ ਯਾਦ ਕਰਦੇ ਹੋਏ ਕੰਗਨਾ ਨੇ ਕਿਹਾ ਹੈ ਕਿ ਜਦੋਂ ਮੈਨੂੰ ਧਮਕੀਆਂ ਮਿਲ ਰਹੀਆਂ ਸਨ ਤਾਂ ਮੈਨੂੰ ਸੁਰੱਖਿਆ ਵੀ ਦਿੱਤੀ ਗਈ ਸੀ। ਹੁਣ ਦੇਸ਼ ਸੁਰੱਖਿਅਤ ਹੈ ਅਤੇ ਕਿਸੇ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਨੂੰ ਗ੍ਰਹਿ ਮੰਤਰਾਲੇ ਨੇ 2020 ਵਿੱਚ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਸੀ। ਸਲਮਾਨ ਖਾਨ ਨੂੰ ਵੀ ਇਹੀ ਸੁਰੱਖਿਆ ਕਵਰ ਮਿਲ ਗਿਆ ਹੈ। ਇਸ ਸੁਰੱਖਿਆ ਪ੍ਰਣਾਲੀ ਵਿੱਚ ਦੇਸ਼ ਦੇ ਵੀਆਈਪੀਜ਼ ਨੂੰ 11 ਸੁਰੱਖਿਆ ਕਰਮਚਾਰੀ ਮਿਲਦੇ ਹਨ। ਇਨ੍ਹਾਂ ਵਿੱਚ 1 ਜਾਂ 2 ਕਮਾਂਡੋ ਅਤੇ 2 ਪੀਐਸਓ ਵੀ ਸ਼ਾਮਲ ਹੁੰਦੇ ਹਨ।
ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨੇ ਸਲਮਾਨ ਖ਼ਾਨ ਨੂੰ ਧਮਕੀ ਭਰੀ ਚਿੱਠੀ ਭੇਜੀ, ਜਿਸ ‘ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਗੱਲ ਕਹੀ। ਇਸ ਚਿੱਠੀ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਸਲਮਾਨ ਖੁਦ ਵੀ ਸਾਵਧਾਨ ਹੋ ਗਏ ਹਨ ਅਤੇ ਉਨ੍ਹਾਂ ਨੇ ਵਿਦੇਸ਼ ਤੋਂ ਆਪਣੇ ਲਈ ਬੁਲੇਟ ਪਰੂਫ ਗੱਡੀ ਮੰਗਵਾਈ ਹੈ ਤੇ ਉਹ ਇਸ ਗੱਡੀ ‘ਚ ਹੀ ਸਫਰ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h