Sukhpreet Singh won Gold Medal: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ।
ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ।
ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ‘ਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ।
Sports Minister @Meet_Hayer has congratulated Athlete Sukhpreet Singh of Barnala district who won the gold medal in the boys’ triple jump event in the Junior Federation Cup. Sukhpreet Singh also qualified for the Junior Asian Athletics Championship. pic.twitter.com/XAc5r6fbOm
— Government of Punjab (@PunjabGovtIndia) May 1, 2023
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h