AAP raised questions on Dhami: ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਉੱਪ-ਚੋਣ ਵਿੱਚ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਲਈ ਪ੍ਰਚਾਰ ਕਰਨ ਅਤੇ ਵੋਟਾਂ ਮੰਗਣ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਧਰਮ ਦਾ ਪ੍ਰਚਾਰ ਕਰਨਾ ਹੈ। ਸਿਆਸੀ ਪਾਰਟੀ ਦਾ ਪ੍ਰਚਾਰ ਕਰਨਾ ਨਹੀਂ। ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਪਣੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ।
SGPC ਦੇ ਪ੍ਰਧਾਨ ਨੂੰ ਕਿਸੇ ਵੀ ਸਿਆਸੀ ਜਲਸੇ ‘ਚ ਸ਼ਾਮਲ ਨਹੀਂ ਹੋਣਾ ਚਾਹੀਦਾ
ਉਨ੍ਹਾਂ ਵੱਲੋਂ ਪ੍ਰਚਾਰ ਵੀ ਉਸ ਪਾਰਟੀ ਲਈ ਕੀਤਾ ਗਿਆ ਜਿਸ ‘ਤੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਉਣ ਤੇ ਉਸ ਬੇਅਦਬੀ ਲਈ ਇਨਸਾਫ਼ ਮੰਗ ਰਹੀ ਸੰਗਤ ‘ਤੇ ਗੋਲੀਆਂ ਚਲਵਾਉਣ ਵਰਗੇ ਇਲਜ਼ਾਮ ਲੱਗੇ ਨੇ
—@KuldeepSinghAAP
Cabinet Minister, Punjab pic.twitter.com/OXToY2V5Tk— AAP Punjab (@AAPPunjab) May 1, 2023
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਚੋਟੀ ਦੀ ਲੀਡਰਸ਼ਿਪ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਚਾਰ ਕੀਤਾ ਹੈ, ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ। ਉਸ ਨੇ ਅਜਿਹੀ ਪਾਰਟੀ ਦਾ ਪ੍ਰਚਾਰ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸਿੱਖ ਸੰਗਤ ’ਤੇ ਗੋਲੀਬਾਰੀ ਦੀ ਘਟਨਾ ’ਤੇ ਚੁੱਪ ਕਿਉਂ ਹਨ? ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਅੱਜ ਤੱਕ ਇਸ ਮਾਮਲੇ ‘ਤੇ ਕੁਝ ਨਹੀਂ ਕਿਹਾ, ਹਮੇਸ਼ਾ ਚੁੱਪ ਰਹੇ। ਜਦੋਂ ਕਿ ਇਨ੍ਹਾਂ ਦੋਵਾਂ ਘਟਨਾਵਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਭ ਤੋਂ ਵੱਧ ਠੇਸ ਪਹੁੰਚਾਈ ਹੈ।
ਸੀਨੀਅਰ ਆਗੂ ਤੇ ਕੈਬਨਿਟ ਮੰਤਰੀ Kuldeep Singh Dhaliwal ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ ਜਲੰਧਰ ਤੋਂ Live https://t.co/azldqZi44J
— AAP Punjab (@AAPPunjab) May 1, 2023
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਕੌਮ ਦੇ ਬੱਚਿਆਂ ਨੂੰ ਧਾਰਮਿਕ ਅਤੇ ਸਮਾਜਿਕ ਸਿੱਖਿਆ ਦੇਣਾ ਅਤੇ ਸਿੱਖ ਸੱਭਿਆਚਾਰ ਦੀ ਰਾਖੀ ਕਰਨਾ ਹੈ। ਅਜਿਹੀ ਸੰਸਥਾ ਨੂੰ ਸਿਆਸੀ ਲਾਹੇ ਲਈ ਵਰਤਣਾ ਸਰਾਸਰ ਗਲਤ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ। ਉਨ੍ਹਾਂ ਨੂੰ ਸਿਆਸੀ ਗਤੀਵਿਧੀਆਂ ਤੋਂ ਬਿਲਕੁਲ ਦੂਰ ਰਹਿਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h