Harbhajan Singh ETO: ਆਮ ਆਦਮੀ ਪਾਰਟੀ ਨੇ ਮਜ਼ਦੂਰ ਦਿਵਸ ਮੌਕੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਜ਼ਦੂਰਾਂ ਨੂੰ ਵਧਾਈ ਦਿਤੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦਾ ਮਜ਼ਦੂਰ ਵਰਗ, ਉਸ ਦੇ ਵਿਕਾਸ ਦਾ ਅਹਿਮ ਹਿੱਸਾ ਹੁੰਦਾ ਹੈ। ਜ਼ਿਕਰਯੋਗ ਹੈ ਕਿ ਇਸ ਵਾਰਤਾਲਾਪ ਦੌਰਾਨ ਉਨ੍ਹਾਂ ਨਾਲ ਜਲੰਧਰ ਪੱਛਮੀ ਤੋਂ ‘ਆਪ ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਰਹੇ।
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਮਜ਼ਦੂਰਾਂ ਦੀ ਚੜ੍ਹਦੀ ਕਲਾ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਵਿੱਚ ਮਜ਼ਦੂਰ ਵਰਗ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਨੇ ਵੀ ਸੰਵਿਧਾਨ ਵਿੱਚ ਮਜ਼ਦੂਰਾਂ ਨੂੰ ਤਰਜੀਹ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਸਮੇਂ ਦੌਰਾਨ ਮਜ਼ਦੂਰਾਂ ਲਈ ਲੜਾਈ ਵੀ ਲੜੀ ਹੈ। ‘ਆਪ’ ਸਰਕਾਰ ਵੀ ਅੰਬੇਡਕਰ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਵਿੱਚ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਈਟੀਓ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਾਲ 2021-22 ਵਿੱਚ ਰਾਜ ਵਿੱਚ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ 16905 ਸੀ, ਜਦੋਂ ਕਿ ‘ਆਪ’ ਸਰਕਾਰ ਨੇ 2022-23 ਵਿੱਚ ਇਸ ਨੂੰ ਵਧਾ ਕੇ 50637 ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਜ਼ਦੂਰ ਵਰਗ ਸੰਗਠਿਤ ਖੇਤਰ ਵਿੱਚ ਨਹੀਂ ਆਉਂਦਾ, ਉਦੋਂ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਅਤੇ ਹੋਰ ਲਾਭ ਨਹੀਂ ਮਿਲ ਸਕਦੇ।
➡️ @BhagwantMann ਸਰਕਾਰ ਨੇ ਮਜ਼ਦੂਰ ਵਰਗ ਦੀ ਭਲਾਈ ਲਈ ਬਹੁਤ ਵੱਡੇ ਉਪਰਾਲੇ ਕੀਤੇ ਨੇ
Construction ਲਈ ਰੱਖੇ ਜਾਣ ਵਾਲੇ ਮਜ਼ਦੂਰਾਂ ਦੀ ਗਿਣਤੀ 16,000 ਤੋਂ ਵਧਾ ਕੇ 50,000 ਕਰ ਦਿੱਤੀ ਗਈ ਹੈ
—@AAPHarbhajan
Cabinet Minister, Punjab pic.twitter.com/7Qydx1GZ1B— AAP Punjab (@AAPPunjab) May 1, 2023
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀ ਸਰਕਾਰ ਦੌਰਾਨ 2021-22 ਦੌਰਾਨ ਮਜ਼ਦੂਰਾਂ ਦੀ ਭਲਾਈ ਲਈ ਸਿਰਫ 33 ਕਰੋੜ੍ਹ 15 ਲੱਖ ਰੁਪਏ ਰੱਖੇ ਗਏ ਸਨ। ਜਦਕਿ ਸਰਕਾਰ ਨੇ ਇਸਨੂੰ ਤਿੰਨ ਗੁਣਾ ਵਧਾ ਕੇ 102 ਕਰੋੜ 65 ਲੱਖ ਰੁਪਏ ਸੂਬੇ ਦੇ ਮਜ਼ਦੂਰਾਂ ਦੇ ਖਾਤੇ ਵਿੱਚ ਪਾਏ ਅਤੇ ਖ਼ਰਚ ਕੀਤੇ। ਇਸ ਤੋਂ ਇਲਾਵਾ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਲਈ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ 933 ਕੈਂਪ ਲਗਾਏ ਜਾ ਚੁੱਕੇ ਹਨ। ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਉਨ੍ਹਾਂ ਦੇ ਕੰਮ ਵਾਲੀ ਥਾਂ ‘ਤੇ ਜਾ ਕੇ ਕੀਤੀ ਗਈ ਤਾਂ ਜੋ ਰਜਿਸਟ੍ਰੇਸ਼ਨ ਵਿਚ ਪਾਰਦਰਸ਼ਤਾ ਰੱਖੀ ਜਾ ਸਕੇ ਅਤੇ ਅਸਲ ਕਾਮਿਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।
ਕੈਬਨਿਟ ਮੰਤਰੀ ਈਟੀਓ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨੂੰ ਐਨਸੀਈਆਰਟੀ ਦੇ ਸਿਲੇਬਸ ਵਿੱਚੋਂ ਹਟਾਉਣ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਕਾਰਨ ਇਸ ਨੂੰ ਐਨਸੀਆਰਟੀ ਵਿੱਚੋਂ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਪੀੜ੍ਹੀ ਨੂੰ ਕਿਸਾਨਾਂ-ਮਜ਼ਦੂਰਾਂ ਵੱਲੋਂ ਆਪਣੇ ਹੱਕਾਂ ਲਈ ਲੜ੍ਹੀ ਗਈ ਲੜਾਈ ਬਾਰੇ ਪਤਾ ਹੋਣਾ ਚਾਹੀਦਾ ਹੈ। ਐਨਸੀਆਰਟੀ ਦਾ ਇਹ ਕਦਮ ਅਤਿ ਨਿੰਦਣਯੋਗ ਹੈ।
NCERT ਦੀ ਕਿਤਾਬ ‘ਚੋਂ ਮਜ਼ਦੂਰਾਂ ਬਾਰੇ ਲੇਖ ਨੂੰ ਮਿਟਾ ਦਿੱਤਾ ਗਿਆ ਹੈ
ਮਜ਼ਦੂਰਾਂ ਬਾਰੇ ਕਹਾਣੀਆਂ ਦਾ ਸਕੂਲਾਂ ਦੀਆਂ ਕਿਤਾਬਾਂ ‘ਚ ਹੋਣਾ ਜ਼ਰੂਰੀ ਹੈ ਤਾਂ ਜੋ ਆਉਣ ਵਾਲੇ ਸਮਿਆਂ ‘ਚ ਮਜ਼ਦੂਰਾਂ ਨੂੰ ਯਾਦ ਰੱਖਿਆ ਜਾਵੇ
—@AAPHarbhajan
Cabinet Minister, Punjab pic.twitter.com/6PCWg0nLgd— AAP Punjab (@AAPPunjab) May 1, 2023
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਗਾਰੰਟੀ ਤਹਿਤ ਸੂਬੇ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਲਗਭਗ 90 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। ਜਿੰਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਗਰੀਬ ਅਤੇ ਮਜ਼ਦੂਰ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਦੇ ਘਰ ਰੌਸ਼ਨੀ ਨਹੀਂ ਹੁੰਦੀ, ਉਨ੍ਹਾਂ ਦੇ ਜੀਵਨ ਵਿੱਚ ਵੀ ਰੌਸ਼ਨੀ ਸੰਭਵ ਨਹੀਂ।
ਸੀਨੀਅਰ ਆਗੂ ਤੇ ਕੈਬਨਿਟ ਮੰਤਰੀ Harbhajan Singh ETO ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ ਜਲੰਧਰ ਤੋਂ Live https://t.co/t0nWIluRFF
— AAP Punjab (@AAPPunjab) May 1, 2023
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਮੰਤਰੀ ਮੰਡਲ ਵਿੱਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਕੁਦਰਤੀ ਆਫ਼ਤ ਦੌਰਾਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੇ ਨਾਲ-ਨਾਲ ਉੱਥੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾਵੇ। ਇਸ ਦੇ ਲਈ ਸਰਕਾਰ ਨੇ ਮੁਆਵਜ਼ਾ ਰਾਸ਼ੀ ਦਾ ਦਸ ਫੀਸਦੀ ਮਜ਼ਦੂਰਾਂ ਵਾਸਤੇ ਨਿਸ਼ਚਿਤ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h