Amar Singh Chamkila Biopic Stoped: ਲੁਧਿਆਣਾ ਦੀ ਇੱਕ ਅਦਾਲਤ ਨੇ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਫਿਲਮ ‘ਚ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। ਦੋਵਾਂ ਅਦਾਕਾਰਾਂ ਅਤੇ ਫਿਲਮ ਨਿਰਮਾਤਾ ਨੂੰ ਅਦਾਲਤ ਨੇ 3 ਮਈ ਨੂੰ ਤਲਬ ਕੀਤਾ ਹੈ।
ਲੁਧਿਆਣਾ ਦੀ ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦਿੱਤੇ ਸੀ। ਉਸ ਨੂੰ 5 ਲੱਖ ਰੁਪਏ ਵੀ ਮਿਲੇ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ।
3 ਨਵੰਬਰ 2022 ਨੂੰ ਸ਼ਿਕਾਇਤਕਰਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਜਦੋਂ ਪਟੀਸ਼ਨਰ ਨੇ ਬਾਇਓਪਿਕ ਬਣਾਉਣ ਲਈ ਪ੍ਰਬੰਧ ਕਰਨੇ ਸ਼ੁਰੂ ਕੀਤੇ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਟਾਲਦੀ ਰਹੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਚਮਕੀਲਾ ਤੇ ਅਮਰਜੋਤ ਕੌਰ ‘ਤੇ ਪਹਿਲਾਂ ਹੀ ਫਿਲਮ ਬਣ ਰਹੀ ਸੀ।
ਜਦੋਂ ਤੋਂ ਇਹ ਮਾਮਲਾ ਅਦਾਲਤ ਵਿੱਚ ਪਹੁੰਚਿਆ ਹੈ, ਇਸ ਮਾਮਲੇ ਨੂੰ ਲੈ ਕੇ ਦੋ ਤੋਂ ਤਿੰਨ ਸੁਣਵਾਈਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਇਸ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕਰਨ ‘ਤੇ ਵਿਚਾਰ ਕੀਤਾ ਗਿਆ। ਪਰ ਹੁਣ ਅਦਾਲਤ ਨੇ ਇਸ ਦਾ ਪ੍ਰਿੰਟ ਕਿਤੇ ਵੀ ਰਿਲੀਜ਼ ਕਰਨ ਤੋਂ ਰੋਕ ਦਿੱਤਾ। ਇਸ ਦੇ ਨਾਲ ਹੀ ਅਦਾਕਾਰ ਚਮਕੀਲਾ ਦੀ ਪਤਨੀ ਨੂੰ 3 ਮਈ ਨੂੰ ਅਦਾਲਤ ਵਿੱਚ ਆਉਣ ਲਈ ਕਿਹਾ ਗਿਆ ਹੈ।
8 ਮਾਰਚ ਨੂੰ ਕੀਤਾ ਗਿਆ ਸੀ ਚਮਕੀਲਾ ਦਾ ਕਤਲ
ਅਮਰ ਸਿੰਘ ਚਮਕੀਲਾ ਇੱਕ ਉੱਘੇ ਪੰਜਾਬੀ ਲੋਕ ਗਾਇਕ, ਗੀਤਕਾਰ ਤੇ ਸੰਗੀਤਕਾਰ ਸੀ। ਚਮਕੀਲਾ ਅਤੇ ਉਸ ਦੀ ਪਤਨੀ ਅਮਰਜੋਤ ਦੋਵਾਂ ਨੂੰ 8 ਮਾਰਚ 1988 ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਗਾਇਕ ਅਤੇ ਉਸ ਦੀ ਪਤਨੀ ਦੇ ਕਤਲ ਲਈ ਕਈ ਸਾਜ਼ਿਸ਼ ਰਚੀਆਂ ਗਈਆਂ। ਚਮਕੀਲਾ ਅਤੇ ਅਮਰਜੋਤ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰੀਆਂ ਸੀ। ਇਸ ਹਮਲੇ ਉਨ੍ਹਾਂ ਦੇ ਦਲ ਦੇ ਮੈਂਬਰ ਵੀ ਜ਼ਖਮੀ ਹੋਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h