Harpal Singh Cheema: “ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੇ ਤੀਜੀ ਧਿਰ ਦਾ ਮੁੱਖ ਮੰਤਰੀ ਚੁਣਿਆ ਅਤੇ ਉਹ ਵੀ ਇਤਿਹਾਸਕ ਬਹੁਮਤ ਨਾਲ। ਅਤੇ ਹੁਣ ‘ਆਪ’ ਸਰਕਾਰ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ, ਜਿਨ੍ਹਾਂ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਉਨ੍ਹਾਂ ਨੂੰ ਚੁਣਿਆ ਸੀ,” ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ।
ਜਲੰਧਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਡੀ ਪਾਰਟੀ ਦਾ ਇੱਕੋ ਉਦੇਸ਼ ਇਮਾਨਦਾਰ ਰਾਜਨੀਤੀ ਹੈ। ਸਾਡੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਪੈਦਾ ਹੋਈ ਸੀ ਅਤੇ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਅਸੀਂ ਆਪਣੇ ਕੰਮ ਨਾਲ ਸਾਬਤ ਕਰ ਦਿੱਤਾ ਹੈ ਕਿ ਇਮਾਨਦਾਰੀ ਦੀ ਰਾਜਨੀਤੀ ਨਾ ਸਿਰਫ਼ ਸੰਭਵ ਹੈ, ਸਗੋਂ ਬਹੁਤ ਸਫ਼ਲ ਵੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਇਮਾਨਦਾਰ ‘ਆਪ’ ਸਰਕਾਰ ਕਰਕੇ ਸੂਬੇ ਦੇ ਸਮੁੱਚੇ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ।
ਸਿਰਫ਼ ਅਪ੍ਰੈਲ ਮਹੀਨੇ ‘ਚ ਸਰਕਾਰ ਦੀ ਆਮਦਨ ‘ਚ ਹੋਇਆ ਰਿਕਾਰਡ-ਤੋੜ ਵਾਧਾ
ਆਬਕਾਰੀ ਵਿਭਾਗ = 38.34%
ਮਾਲ ਵਿਭਾਗ = 24%
ਟਰਾਂਸਪੋਰਟ ਵਿਭਾਗ = 4.5%ਸਰਕਾਰ ਦੇ ਖ਼ਜ਼ਾਨੇ ‘ਚ 1 ਮਹੀਨੇ ਅੰਦਰ ₹4000 ਕਰੋੜ ਜਮ੍ਹਾਂ ਹੋਇਆ ਹੈ
ਸਰਕਾਰ ਦੀ ਆਮਦਨ ਵਧਣ ਦਾ ਕਾਰਨ
CM @BhagwantMann ਜੀ ਵੱਲੋਂ ਮਾਫ਼ੀਆ ਦਾ ਕੀਤਾ ਖ਼ਾਤਮਾ—FM @HarpalCheemaMLA pic.twitter.com/y1hthHuWEG
— AAP Punjab (@AAPPunjab) May 3, 2023
ਨੰਬਰ ਪੇਸ਼ ਕਰਦੇ ਹੋਏ ਚੀਮਾ ਨੇ ਕਿਹਾ ਕਿ ਅਪ੍ਰੈਲ 2022 ਵਿੱਚ ਪੰਜਾਬ ਦਾ ਐੱਸਜੀਐੱਸਟੀ ਕੁਲੈਕਸ਼ਨ 1532 ਕਰੋੜ ਰੁਪਏ ਸੀ ਅਤੇ ਅਪ੍ਰੈਲ 2023 ਵਿੱਚ 2015 ਕਰੋੜ ਰੁਪਏ ਭਾਵ 31.53 ਫੀਸਦੀ ਵਾਧਾ ਹੋਇਆ ਹੈ। ਅਪ੍ਰੈਲ 2023 ਵਿੱਚ 38.34% ਦੇ ਵਾਧੇ ਨਾਲ ਆਬਕਾਰੀ ਮਾਲੀਆ ਅਪ੍ਰੈਲ 2022 ਦੇ ₹564.12 ਕਰੋੜ ਦੇ ਮੁਕਾਬਲੇ ₹781.64 ਕਰੋੜ ਸੀ। ‘ਆਪ’ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਸਦਕਾ ਰਾਜ ਦੇ ਆਬਕਾਰੀ ਮਾਲੀਏ ਵਿੱਚ ਸਾਲਾਨਾ 41.41% ਵਾਧਾ ਦਰਜ ਕੀਤਾ ਗਿਆ ਹੈ। ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਰਾਜ ਸਰਕਾਰ ਨੇ ਅਪ੍ਰੈਲ 2022 ਦੇ ₹355 ਕਰੋੜ ਦੀ ਕੁਲੈਕਸ਼ਨ ਨਾਲ 24% ਦੇ ਵਾਧੇ ਸਮੇਤ ₹441 ਕਰੋੜ ਇਕੱਠੇ ਕੀਤੇ। ਇਸੇ ਤਰ੍ਹਾਂ ਵਾਹਨਾਂ ‘ਤੇ ਟੈਕਸ ਤੋਂ ਇਸ ਸਾਲ ਅਪ੍ਰੈਲ ‘ਚ ਮਾਲੀਏ ਵਿੱਚ 4 ਫੀਸਦੀ ਵਾਧਾ ਦਰਜ ਕੀਤਾ ਗਿਆ। ਜਦੋਂ ਅਸੀਂ ਅਪ੍ਰੈਲ 2022 ਅਤੇ ਅਪ੍ਰੈਲ 2023 ਦੇ ਕੁੱਲ ਮਾਲੀਏ ਦੀ ਤੁਲਨਾ ਕਰਦੇ ਹਾਂ ਤਾਂ ਰਾਜ ਦੇ ਸਾਰੇ ਟੈਕਸ ਮਾਲੀਏ ਵਿੱਚ 22% ਦਾ ਵਾਧਾ ਹੋਇਆ ਹੈ।
2022 ਦੇ ਅਪ੍ਰੈਲ ‘ਚ GST ਦੀ ਕੁਲੈਕਸ਼ਨ ₹1,532 ਕਰੋੜ ਤੇ 2023 ਦੇ ਅਪ੍ਰੈਲ ‘ਚ GST ਦੀ ਕੁਲੈਕਸ਼ਨ ਵੱਧ ਕੇ ₹2,015 ਕਰੋੜ ਹੋ ਗਈ ਹੈ
ਸਿਰਫ਼ ਅਪ੍ਰੈਲ ਮਹੀਨੇ ‘ਚ ਹੀ GST ਕੁਲੈਕਸ਼ਨ ‘ਚ 31.5% ਦਾ ਵਾਧਾ ਦਰਜ਼ ਕੀਤਾ ਗਿਆ ਹੈ
—@HarpalCheemaMLA
Finance Minister, Punjab pic.twitter.com/hHmaJEpsJw— AAP Punjab (@AAPPunjab) May 3, 2023
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦਾ ਮਾਲੀਆ ਇੱਕ ਮਹੀਨੇ ਵਿੱਚ 4,000 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ ਜੋ ਕਿ ਇੱਕ ਵੱਡੀ ਪ੍ਰਾਪਤੀ ਹੈ ਅਤੇ ਇਹ ਇੱਕ ਇਮਾਨਦਾਰ ਸਰਕਾਰ ਕਰਕੇ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਮਾਫੀਆ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਨਹੀਂ ਰਿਹਾ, ਇਸੇ ਕਾਰਨ ਮਾਲੀਆ ਵਧ ਰਿਹਾ ਹੈ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਭਰੋਸਾ ਹੈ ਅਤੇ ਉਹ ਇਸ ‘ਚ ਸਾਡਾ ਸਾਥ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ਼ ਸਭ ਲਈ ਪੰਜਾਬ ਦੇ ਲੋਕ ਸਭ ਤੋਂ ਵੱਧ ਸਿਹਰੇ ਅਤੇ ਧੰਨਵਾਦ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਹੀ ਇਮਾਨਦਾਰ ਸਰਕਾਰ ਚੁਣੀ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀ ਧੰਨਵਾਦ ਕੀਤਾ।
ਵਿੱਤ ਮੰਤਰੀ ਨੇ ਕਿਹਾ ਕਿ ਜੁਲਾਈ 2015 ਵਿੱਚ ਜਦੋਂ ਭਾਰਤ ਵਿੱਚ ਜੀਐੱਸਟੀ ਦੀ ਵਿਵਸਥਾ ਸ਼ੁਰੂ ਹੋਈ ਤਾਂ ਰਾਜ ਸਰਕਾਰਾਂ ਨੂੰ ਵੀ ਆਪਣੇ ਪੱਧਰ ‘ਤੇ ਮਾਲੀਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਰ ਪੰਜਾਬ ਦੀ ਬਦਕਿਸਮਤੀ ਕਿ ਸੂਬੇ ਵਿੱਚ ਇੱਕ ਭ੍ਰਿਸ਼ਟ ਕਾਂਗਰਸ ਸਰਕਾਰ ਸੀ ਜਿਸ ਨੇ ਪੰਜ ਸਾਲਾਂ ਵਿੱਚ ਮਾਲੀਆ ਵਧਾਉਣ ਲਈ ਕੁਝ ਨਹੀਂ ਕੀਤਾ ਅਤੇ ਪੰਜ ਸਾਲ ਸਿਰਫ਼ ਜੀਐੱਸਟੀ ਦੇ ਮੁਆਵਜ਼ੇ ਦੇ ਪੈਸੇ ’ਤੇ ਹੀ ਗੁਜ਼ਾਰਾ ਕੀਤਾ।
ਸੀਨੀਅਰ ਆਗੂ ਤੇ ਕੈਬਨਿਟ ਮੰਤਰੀ Adv Harpal Singh Cheema ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | ਜਲੰਧਰ ਤੋਂ Live https://t.co/erVBsxSYEX
— AAP Punjab (@AAPPunjab) May 3, 2023
ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਦੋ ਬਜਟ ਪੇਸ਼ ਕੀਤੇ ਅਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ, ਫਿਰ ਵੀ ਮਾਲੀਏ ਵਿਚ ਪ੍ਰਸ਼ੰਸਾਯੋਗ ਵਾਧਾ ਹੋਣ ਦਾ ਮਤਲਬ ਹੈ ਕਿ ਇਮਾਨਦਾਰ ਸਰਕਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਸਭ ਕੁਝ ਸੰਭਵ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h