State aftercare Homes: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Social Security, Women & Child Development minister Dr. Baljit Kaur said that States After Care Homes are boon for needy children of age 18-21 years, where education & skill training is provided to girls & boys at Amritsar & Ludhiana respectively. pic.twitter.com/UnXqJzu4ew
— Government of Punjab (@PunjabGovtIndia) May 4, 2023
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h