ਐਤਵਾਰ, ਮਾਰਚ 22, 2026 10:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਮੁੜ ਹੋਇਆ ਨੰਗਾ!- ਭਗਵੰਤ ਮਾਨ

Punjab News: ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੀ ਨਾਮੋਸ਼ੀ ਤੋਂ ਬਾਅਦ ਲਗਾਤਾਰ ਸੂਬੇ ਅਤੇ ਇਸਦੇ ਕਿਸਾਨਾਂ ਨੂੰ ਸਬਕ ਸਿਖਾਉਣ ਵਾਲੀ ਬਦਨੀਅਤ ਨਾਲ ਪੰਜਾਬ ਦੇ ਵਿਰੁੱਧ ਕੰਮ ਕਰ ਰਹੀ ਹੈ।

by ਮਨਵੀਰ ਰੰਧਾਵਾ
ਮਈ 4, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Centre’s suspension of RDF: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਅਤੇ ਮਾਰਕੀਟ ਫ਼ੀਸ ਵਿੱਚ ਕਟੌਤੀ ਕਰਨ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ‘ਆਪ ਸਰਕਾਰ ਅਤੇ ਭਾਜਪਾ ਆਹਮੋ-ਸਾਹਮਣੇ ਆ ਗਏ ਹਨ। ਅੱਜ ਕੇਂਦਰ ਦੇ ਇਸ ਤੁਗ਼ਲਕੀ ਫ਼ੁਰਮਾਨ ਉੱਪਰ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਮੁੱਖ-ਮੰਤਰੀ ਭਗਵੰਤ ਮਾਨ ਨੇ ਜਿੱਥੇ ਇਸਦਾ ਵਿਰੋਧ ਕੀਤਾ, ਉੱਥੇ ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ਨੂੰ ਵੀ ਕਟਿਹਰੇ ਵਿੱਚ ਖੜ੍ਹਾ ਕਰ ਦਿੱਤਾ।

ਟਵੀਟ ਵਿੱਚ ਭਗਵੰਤ ਮਾਨ ਨੇ ਕਿਹਾ ਕਿ, ” ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ ਕੈਪਟਨ, ਜਾਖੜ, ਮਨਪੀੑਤ ਬਾਦਲ,ਬੈਂਸ ਭਰਾ, ਰਾਣਾ ਸੋਢੀ,ਕਾਂਗੜ, ਫ਼ਤਿਹਜੰਗ ਬਾਜਵਾ, ਇੰਦਰ ਅਟਵਾਲ ਜੋ ਨਵੇਂ ਨਵੇਂ ਭਾਜਪਾਈ ਬਣੇ ਨੇ ਇੰਨਾਂ ਚ ਹਿੰਮਤ ਹੈ ਕਿ ਇਸ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁੱਕਣਗੇ ???”

ਜ਼ਿਕਰਯੋਗ ਹੈ ਕਿ ਪੰਜਾਬ ਦੀ ‘ਆਪ ਸਰਕਾਰ ਦੇ ਆਗੂ ਲਗਾਤਾਰ ਕੇਂਦਰ ਨੂੰ ਇਹ ਫ਼ੰਡ ਜਾਰੀ ਕਰਨ ਲਈ ਕਹਿ ਰਹੇ ਸਨ। ਕਿਉਂਕਿ ਇਸ ਪੈਸੇ ਦੀ ਵਰਤੋਂ ਨਾਲ ਪੰਜਾਬ ਦੇ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾਂਦੇ ਹਨ। ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਦੇ ਇਸਨੂੰ ਗੰਭੀਰਤਾ ਨਾਲ ਨਹੀਂ ਲਿਆ, ਉੱਪਰੋਂ ਢੀਠਤਾ ਦੀ ਹੱਦ ਕਰਦਿਆਂ ਪੇਂਡੂ ਵਿਕਾਸ ਫ਼ੰਡ ਦੇ ਨਾਲ-ਨਾਲ ਇਸ ਵਾਰ ਦੇ ਹਾੜ੍ਹੀ ਸੀਜ਼ਨ ਦੀ ਬਣਦੀ ਮਾਰਕੀਟ ਫ਼ੀਸ ਵਿੱਚ ਵੀ ਕਟੌਤੀ ਕਰਕੇ ਸੂਬੇ ਦੇ ਬਣਦੇ ਹੋਰ 250 ਕਰੋੜ੍ਹ ਨੂੰ ਵੀ ਨੱਪ ਲਿਆ।

ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ
ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ…

— Bhagwant Mann (@BhagwantMann) May 4, 2023

ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੀ ਨਾਮੋਸ਼ੀ ਤੋਂ ਬਾਅਦ ਲਗਾਤਾਰ ਸੂਬੇ ਅਤੇ ਇਸਦੇ ਕਿਸਾਨਾਂ ਨੂੰ ਸਬਕ ਸਿਖਾਉਣ ਵਾਲੀ ਬਦਨੀਅਤ ਨਾਲ ਪੰਜਾਬ ਦੇ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਨੇ ਸੂਬੇ ਦੇ ਬਣਦੇ ਹੱਕ ਜਾਣੀ ਕਿ ‘ਇੱਕ ਹਜ਼ਾਰ ਕਰੋੜ’ ਰੁਪਏ ਨੂੰ ਦੇਣ ਤੋਂ ਸ਼ਰੇਆਮ ਇਨਕਾਰ ਕਰਕੇ ਇਹ ਦੁਬਾਰਾ ਸਾਬਿਤ ਕਰ ਦਿੱਤਾ ਹੈ ਕਿ ਉਸਦੇ ਮਨ ਵਿੱਚ ਪੰਜਾਬ ਅਤੇ ਕਿਸਾਨਾਂ ਲਈ ਕਿੰਨੀ ਕੁੜੱਤਣ ਭਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਭੁੱਲ ਗਈ ਹੈ ਕਿ ਇਹ ਪੰਜਾਬ ਹੀ ਹੈ, ਜਿਸਨੇ ਸਦਾ ਭੁੱਖੇ ਦੇਸ਼ ਦਾ ਢਿੱਡ ਭਰਿਆ ਅਤੇ ਅਨਾਜ ਦੇ ਭੰਡਾਰ ਨੱਕੋ-ਨੱਕ ਭਰਕੇ ਰੋਟੀ ਖੁਣੋਂ ਵਿਲਕਦੇ ਦੇਸ਼ ਨੂੰ ਬੇਫ਼ਿਕਰ ਕੀਤਾ। ਪਰ ਬਦਲੇ ਵਿੱਚ ਸਾਨੂੰ ਕੇਂਦਰ ਨੇ ਸਦਾ ਧੋਖਾ ਹੀ ਦਿੱਤਾ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਵੀ ਨਸੀਹਤ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਭਾਜਪਾ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦਾ ਵਿਰੋਧ ਕਰਦਿਆਂ ਪੰਜਾਬ ਦੇ ਹੱਕ ਦੀ ਆਵਾਜ਼ ਬੁਲੰਦ ਕਰਨ ਦੀ ਹਿੰਮਤ ਵਿਖਾਉਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manncentral governmentpro punjab tvPunjab AAP Governmentpunjab farmerpunjab newspunjabi newsRDFRural Development FundSuspension of Punjab's RDF
Share218Tweet136Share55

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.