Patiala News: ਪਟਿਆਲਾ ‘ਚ ਵੀਰਵਾਰ ਨੂੰ ਦਿਨ ਦਿਹਾੜੇ ਹੋਏ ਠੇਕੇਦਾਰ ਦਰਸ਼ਨ ਕੁਮਾਰ ਸਿੰਗਲਾ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਮੁਤਾਬਕ ਮੁਲਜ਼ਮ ਵੀ ਠੇਕੇਦਾਰ ਹੈ, ਜਿਸ ਦੀ ਦਰਸ਼ਨ ਸਿੰਗਲਾ ਨਾਲ ਪਿਛਲੇ ਪੰਜ ਸਾਲਾਂ ਤੋਂ ਕਾਰੋਬਾਰੀ ਦੁਸ਼ਮਣੀ ਸੀ। ਇਸ ਕਾਰਨ ਉਸ ਨੇ ਸਾਜ਼ਿਸ਼ ਰਚੀ ਤੇ ਇਸ ਕਤਲ ਨੂੰ ਅੰਜਾਮ ਦਿੱਤਾ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ 32 ਬੋਰ ਦਾ ਲਾਇਸੈਂਸੀ ਰਿਵਾਲਵਰ ਬਰਾਮਦ ਕਰ ਲਿਆ। ਵੀਰਵਾਰ ਸਵੇਰੇ ਕਰੀਬ 9.40 ਵਜੇ ਠੇਕੇਦਾਰ ਦਰਸ਼ਨ ਕੁਮਾਰ ਸਿੰਗਲਾ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਆਪਣੇ ਲੜਕੇ ਸ਼ੈਰੀ ਦੇ ਨਾਲ ਨਾਭਾ ਰੋਡ ‘ਤੇ ਸਥਿਤ ਯਾਦਵਿੰਦਰਾ ਐਨਕਲੇਵ ਇਲਾਕਾ ਬਾਜ਼ਾਰ ‘ਚ ਸਥਿਤ ਆਪਣੀ ਐੱਸਐੱਸ ਸਰਵਿਸ ਪ੍ਰੋਵਾਈਡਰ ਕੰਪਨੀ ਦੇ ਦਫ਼ਤਰ ‘ਚ ਕਾਰ ‘ਚ ਬੈਠਾ ਸੀ। ਜਿਵੇਂ ਹੀ ਉਹ ਕਾਰ ਤੋਂ ਬਾਹਰ ਨਿਕਲਿਆ ਤਾਂ ਇੱਕ ਮੋਟਰਸਾਈਕਲ ਸਵਾਰ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਪੰਜ ਗੋਲੀਆਂ ਲੱਗਣ ਕਾਰਨ ਠੇਕੇਦਾਰ ਦੀ ਮੌਤ ਹੋ ਗਈ। ਇਨ੍ਹਾਂ ਚੋਂ ਦੋ ਗੋਲੀਆਂ ਠੇਕੇਦਾਰ ਦੇ ਸਿਰ ਵਿੱਚ, ਦੋ ਪੇਟ ਵਿੱਚ ਅਤੇ ਇੱਕ ਪਿੱਠ ਵਿੱਚ ਲੱਗੀਆਂ। ਦਰਸ਼ਨ ਸਿੰਗਲਾ ਮੁੱਖ ਤੌਰ ’ਤੇ ਪੀਆਰਟੀਸੀ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h