Punjabi Murder in US: ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸ਼ਹਿਰ ‘ਚ ਲੁਟੇਰਿਆਂ ਨਾਲ ਮੁਕਾਬਲੇ ‘ਚ ਗੋਲੀ ਲੱਗਣ ਨਾਲ ਕਪੂਰਥਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਕਪੂਰਥਲਾ ਨੇੜਲੇ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਦੇ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਕਤਲ ਦੀ ਖ਼ਬਰ ਸਾਹਮਣੇ ਆਈ ਸੀ।
ਕਤਲ ਕੀਤਾ ਗਿਆ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਿਉਂ ਹੀ ਪਿੰਡ ਜਲਾਲ ਭੁਲਾਣਾ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਦੁਖੀ ਪਰਿਵਾਰ ਮੁਤਾਬਕ 30 ਸਾਲਾ ਨਵਜੋਤ ਸਿੰਘ ਅਜੇ ਬੈਚਲਰ ਸੀ ਤੇ ਸ਼ੁਰੂ ਤੋਂ ਹੀ ਵਿਦੇਸ਼ ‘ਚ ਸੈਟਲ ਹੋਣ ਦਾ ਸੁਪਨਾ ਦੇਖ ਰਿਹਾ ਸੀ। ਉਹ ਕਾਫੀ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਪਿਛਲੇ ਸਾਲ ਹੀ ਅਮਰੀਕਾ ਗਿਆ ਸੀ। ਉਹ ਉੱਥੇ ਵੈਨਕੂਵਰ, ਵਾਸ਼ਿੰਗਟਨ ਸਟੇਟ ਦੇ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ।
ਜਾਣਕਾਰੀ ਮੁਤਾਬਕ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਸਟੋਰ ਅੰਦਰ ਦਾਖਲ ਹੋਏ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਨੇ ਲੁਟੇਰਿਆਂ ਦੀ ਮੰਗ ਪੂਰੀ ਕਰ ਦਿੱਤੀ ਪਰ ਫਿਰ ਵੀ ਲੁਟੇਰਿਆਂ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਮ੍ਰਿਤਕ ਦੇ ਵਾਰਸਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ।
ਸੰਤ ਸੀਚੇਵਾਲ ਨੇ ਪ੍ਰਗਟਾਈ ਪੰਜਾਬੀਆਂ ਦੇ ਕਤਲਾਂ ‘ਤੇ ਚਿੰਤਾ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ੀ ਧਰਤੀ ’ਤੇ ਪੰਜਾਬੀਆਂ ਦੇ ਕਤਲਾਂ ਦੀਆਂ ਘਟ ਰਹੀਆਂ ਘਟਨਾਵਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਸੀਚੇਵਾਲ ਨੇ ਪੰਜਾਬੀ ਨੌਜਵਾਨ ਪੀੜ੍ਹੀ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਤਾ-ਪਿਤਾ ਦੇ ਨਾਲ ਰਹਿਣ ਅਤੇ ਆਪਣੇ ਵਤਨ ਵਿੱਚ ਕੰਮ ਕਰਨ ਅਤੇ ਇੱਥੇ ਤਰੱਕੀ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h