Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ ਪੰਜਾਬ ਪੱਧਰ ਉਤੇ ਭਰਤੀ ਕਰਨ ਸਬੰਧੀ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ ਅਤੇ ਗੜਬੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਦੀ ਸਮਰੱਥ ਅਦਾਲਤ ਵੱਲੋਂ ਵਿਜੀਲੈਂਸ ਬਿਊਰੋ ਨੂੰ ਇਨ੍ਹਾਂ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਇਸ ਸਬੰਧੀ ਇੱਥੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ, ਉੱਡਣ ਦਸਤਾ-1, ਪੰਜਾਬ, ਮੁਹਾਲੀ ਵਿਖੇ ਐਫ.ਆਈ.ਆਰ. ਨੰਬਰ 18, ਮਿਤੀ 08-05-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 (13) (1) (ਏ), 13 (2) ਤਹਿਤ ਦਰਜ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਮੁਲਜਮਾਂ, ਜ਼ਿਲ੍ਹਾ ਸਿੱਖਿਆ ਦਫ਼ਤਰ (ਡੀ.ਈ.ਓ.) ਐਲੀਮੈਂਟਰੀ, ਲੁਧਿਆਣਾ ਦੇ ਕਰਮਚਾਰੀ ਮਨਜੀਤ ਸਿੰਘ ਜੂਨੀਅਰ ਸਹਾਇਕ, ਮਹਿੰਦਰ ਸਿੰਘ ਸੀਨੀਅਰ ਸਹਾਇਕ, (ਦੋਵੇਂ ਸੇਵਾਮੁਕਤ) ਅਤੇ ਡੀ.ਈ.ਓ. (ਐਲੀਮੈਂਟਰੀ), ਗੁਰਦਾਸਪੁਰ ਦੇ ਧਰਮਪਾਲ, ਸੀਨੀਅਰ ਸਹਾਇਕ, ਨਰਿੰਦਰ ਕੁਮਾਰ, ਜੂਨੀਅਰ ਸਹਾਇਕ, ਅਤੇ ਮਿਤਰ ਵਾਸੂ, ਸੀਨੀਅਰ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h