ਸ਼ਨੀਵਾਰ, ਮਈ 2, 2026 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਰਟੀਏ ਦਫਤਰ ਦਾ ਅਕਾਊਂਟੈਂਟ ਤੇ ਨਿੱਜੀ ਸਹਾਇਕ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ

Vigilance Bureau Bathinda: ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਆਰਟੀਏ ਦਫਤਰ ਦੇ ਅਕਾਊਂਟੈਂਟ ਦਿਨੇਸ਼ ਕੁਮਾਰ ਅਤੇ ਪ੍ਰਾਈਵੇਟ ਸਹਾਇਕ ਰਾਜਵੀਰ ਉਰਫ ਰਾਜੂ ਵਜੋਂ ਹੋਈ ਹੈ।

by ਮਨਵੀਰ ਰੰਧਾਵਾ
ਮਈ 9, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Bathinda News: ਵਿਜੀਲੈਂਸ ਬਿਓਰੋ ਬਠਿੰਡਾ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਦੇ ਇੱਕ ਲੇਖਾਕਾਰ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ ਜੋ ਹਰ ਮਹੀਨੇ ਵੱਡੀਖੋਰੀ ਰਾਹੀਂ ਲੱਖਾਂ ਦੀ ਕਮਾਈ ਕਰਦੇ ਸਨ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਆਰਟੀਏ ਦਫਤਰ ਦੇ ਅਕਾਊਂਟੈਂਟ ਦਿਨੇਸ਼ ਕੁਮਾਰ ਅਤੇ ਪ੍ਰਾਈਵੇਟ ਸਹਾਇਕ ਰਾਜਵੀਰ ਉਰਫ ਰਾਜੂ ਵਜੋਂ ਹੋਈ ਹੈ। ਵਿਜੀਲੈਂਸ ਅਧਿਕਾਰੀਆਂ ਨੇ ਰਿਸ਼ਵਤਖੋਰੀ ਦੇ ਇਸ ਮਾਮਲੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਹੈ। ਜਦੋਂ ਇਸ ਤਰ੍ਹਾਂ ਰਿਸ਼ਵਤ ਹਾਸਲ ਕਰਨ ਸਬੰਧੀ ਤੱਥ ਸਾਹਮਣੇ ਆਏ ਤਾਂ ਅਧਿਕਾਰੀ ਵੀ ਦੰਗ ਰਹਿ ਗਏ ।

ਅਧਿਕਾਰੀਆਂ ਨੂੰ ਇਸ ਗੱਲ ਦੀ ਹੈਰਾਨੀ ਹੋ ਰਹੀ ਹੈ ਹਰ ਮਹੀਨੇ ਲੱਖਾਂ ਰੁਪਏ ਦੀ ਰਿਸ਼ਵਤ ਵਸੂਲੀ ਦਾ ਮਾਮਲਾ ਟਰਾਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਕਿਉਂ ਨਹੀਂ ਆਇਆ। ਵਿਜੀਲੈਂਸ ਟੀਮ ਇਹ ਪਤਾ ਲਾਉਣ ਵਿੱਚ ਜੁਟ ਗਈ ਹੈ ਕਿ ਨੋਟਾਂ ਦੀ ਚੱਕ ਥੱਲ ਵਿੱਚ ਕਿਧਰੇ ਕੋਈ ਅਧਿਕਾਰੀ ਜਾਂ ਕੋਈ ਕਰਮਚਾਰੀ ਤਾਂ ਸ਼ਾਮਲ ਨਹੀਂ। ਪਿਛਲੇ ਲੰਬੇ ਸਮੇਂ ਤੋਂ ਹੀ ਚਰਚੇ ਸਨ ਕਿ ਆਰਟੀਏ ਦਫਤਰ ਵਿੱਚ ਬਿਨਾਂ ਪੈਸਿਆਂ ਦੇ ਲੈਣ-ਦੇਣ ਤੋਂ ਕੋਈ ਕੰਮ ਨਹੀਂ ਹੁੰਦਾ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੂੰ ਇਸ ਤਰਾਂ ਰੋਜਾਨਾ ਦੇ ਕੰਮ-ਕਾਜ ਲਈ ਹੁੰਦੀ ਰਿਸ਼ਵਤਖੋਰੀ ਦੀ ਸੂਹ ਲੱਗੀ ਸੀ। ਇਸੇ ਦੌਰਾਨ ਇੱਕ ਸ਼ਿਕਾਇਤ ਕਰਤਾ ਹਰਪ੍ਰੀਤ ਸਿੰਘ ਸਾਹਮਣੇ ਆ ਗਿਆ।

ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਤੇ ਅਧਿਕਾਰੀਆਂ ਨੇ ਆਪਣਾ ਜਾਲ ਵਿਛਾਇਆ ਸੀ ਜਿਸ ਵਿੱਚ ਇਹ ਦੋਵੇਂ ਫਸ ਗਏ।ਗੁਪਤ ਤੌਰ ਤੇ ਘਾਤ ਲਗਾ ਕੇ ਬੈਠੀ ਵਿਜੀਲੈਂਸ ਟੀਮ ਨੇ ਮੁਲਜ਼ਮਾਂ ਨੂੰ ਉਸ ਵਕਤ ਦਬੋਚ ਲਿਆ ਜਦੋਂ ਉਹ ਹਰਪ੍ਰੀਤ ਸਿੰਘ ਵਾਸੀ ਬੀੜ ਕੋਲੋਂ ਰਿਸ਼ਵਤ ਦੇ ਤੌਰ ਤੇ ਇੱਕ ਹਜ਼ਾਰ ਰੁਪਏ ਲੈ ਰਿਹਾ ਸੀ । ਪਤਾ ਲੱਗਿਆ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੂੰ ਸਬੂਤ ਦੇ ਤੌਰ ਤੇ ਰਿਸ਼ਵਤ ਮਾਮਲੇ ਦੀ ਆਡੀਓ ਵੀ ਹਾਸਲ ਹੋਈ ਹੈ। ਦੱਸਿਆ ਜਾਂਦਾ ਹੈ ਕਿ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਵਿਜੀਲੈਂਸ ਕੋਲ ਵੱਢੀਖੋਰੀ ਨਾਲ ਸਬੰਧਤ ਹੋਰ ਕਈ ਤਰਾਂ ਦੇ ਤੱਥ ਸਾਹਮਣੇ ਲਿਆਂਦੇ ਸਨ ਜਿਸ ਤੋਂ ਬਾਅਦ ਦਿਨੇਸ਼ ਕੁਮਾਰ ਅਤੇ ਉਸਦੇ ਸਾਥੀ ਖ਼ਿਲਾਫ਼ ਕਾਰਵਾਈ ਦਾ ਮੁੱਢ ਬੱਝਾ ਹੈ।

ਵੇਰਵਿਆਂ ਅਨੁਸਾਰ ਅੱਜ ਡੀਐਸਪੀ ਵਿਜੀਲੈਂਸ ਸੰਦੀਪ ਸਿੰਘ ਅਤੇ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚੋਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਟਰਾਂਸਪੋਰਟ ਮਹਿਕਮੇ ਦਾ ਕੰਮਕਜ ਕਰਨ ਵਾਲੇ ਕੁੱਝ ਪ੍ਰਾਈਵੇਟ ਏਜੰਟ ਏਧਰ ਓਧਰ ਖਿਸਕ ਗਏ ਹਨ। ਵਿਜੀਲੈਂਸ ਟੀਮਾਂ ਨੇ ਅਜਿਹੇ ਦਲਾਲਾਂ ਤੇ ਵੀ ਅੱਖ ਰੱਖੀ ਲਈ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਸੂਤਰ ਦੱਸਦੇ ਹਨ ਕਿ ਮੁੱਢਲੀ ਪੜਤਾਲ ਦੌਰਾਨ ਜਾਂਚ ਟੀਮ ਦੇ ਹੱਥ ਕੁਝ ਅਜਿਹੇ ਕਾਗ਼ਜ਼ ਲੱਗੇ ਹਨ ਜਿਸ ਨਾਲ ਹੋਰ ਵੀ ਕਈਆਂ ਲਈ ਮੁਸੀਬਤ ਖੜੀ ਹੋ ਸਕਦੀ ਹੈ। ਫਿਲਹਾਲ ਸੀਨੀਅਰ ਅਧਿਕਾਰੀ ਇਸ ਮਾਮਲੇ ਸਬੰਧੀ ਬਹੁਤਾ ਕੁਝ ਬੋਲਣ ਨੂੰ ਤਿਆਰ ਨਹੀਂ।

ਵਿਜੀਲੈਂਸ ਦੇ ਇੰਸਪੈਕਟਰ ਅਮਨਦੀਪ ਸਿੰਘ ਨਾ ਕਹਿਣਾ ਸੀ ਕਿ ਪਿਛਲੇ ਕਾਫ਼ੀ ਸਮੇਂ ਤੋਂ ਆਰਟੀਏ ਦਫਤਰ ਵਿਚ ਫੈਲੇ ਭ੍ਰਿਸ਼ਟਾਚਾਰ ਸਬੰਧੀ ਜਾਣਕਾਰੀ ਮਿਲ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਸ਼ਿਕਾਇਤ ਕਰਤਾ ਹਰਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਦਿੱਤੀ ਜਿਸ ਦੇ ਅਧਾਰ ਤੇ ਕਾਰਵਾਈ ਕਰਦਿਆਂ ਦੋਹਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਿਨੇਸ਼ ਕੁਮਾਰ ਅਤੇ ਰਾਜਵੀਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਜੇਕਰ ਕਿਸੇ ਹੋਰ ਅਧਿਕਾਰੀ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accountant and personal assistant of RTA officeBathinda Vigilancebribepro punjab tvpunjab newspunjabi news
Share205Tweet128Share51

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.