Delhi Government vs Lieutenant Governor: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਤੇ ਉਪ ਰਾਜਪਾਲ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ‘ਤੇ ਵੱਡਾ ਫੈਸਲਾ ਸੁਣਾਇਆ ਅਤੇ ਕਿਹਾ ਕਿ ਦਿੱਲੀ ਸਰਕਾਰ ਕੋਲ ਸੇਵਾਵਾਂ ‘ਤੇ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਹਨ।
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸੰਘਰਸ਼ ਨੂੰ 8 ਸਾਲ ਲੱਗ ਗਏ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਵਿੱਚ ਦਿੱਲੀ ਵਿੱਚ ਹਰ ਕੰਮ ਬੰਦ ਕਰ ਦਿੱਤਾ ਗਿਆ ਸੀ ਤੇ ਹੁਣ ਕਿਸੇ ਵੀ ਫੈਸਲੇ ਲਈ ਕਿਸੇ ਨੂੰ ਹਾਈ ਕੋਰਟ ਜਾਂ ਸੁਪਰੀਮ ਕੋਰਟ ਵਿੱਚ ਨਹੀਂ ਜਾਣਾ ਪਵੇਗਾ।
ਹੱਥ ਬੰਨ੍ਹਣ ਤੋਂ ਬਾਅਦ ਵੀ ਅਸੀਂ ਚੰਗਾ ਕੰਮ ਕੀਤਾ: ਕੇਜਰੀਵਾਲ
ਦਿੱਲੀ ‘ਚ ਸੇਵਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਮੇਰੇ ਹੱਥ ਬੰਨ੍ਹੇ ਹੋਏ ਸੀ ਪਰ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਅਸੀਂ ਦਿੱਲੀ ‘ਚ ਚੰਗਾ ਕੰਮ ਕੀਤਾ। ਸਾਡੇ ਨਾਲ ਇਨਸਾਫ ਕਰਨ ਲਈ ਅਸੀਂ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਦਾ ਧੰਨਵਾਦ ਕਰਦੇ ਹਾਂ।
ਮੁੱਖ ਮੰਤਰੀ ਨੇ LG ਤੋਂ ਮੰਗਿਆ ਸਮਾਂ
ਉਨ੍ਹਾਂ ਕਿਹਾ ਕਿ ਕੁਝ ਅਜਿਹੇ ਅਧਿਕਾਰੀ ਹਨ, ਜਿਨ੍ਹਾਂ ਨੇ ਪਿਛਲੇ ਡੇਢ ਸਾਲ ‘ਚ ਦਿੱਲੀ ਦੇ ਲੋਕਾਂ ਦੇ ਕੰਮ ਬੰਦ ਕਰਵਾਏ ਹਨ। ਮੁਹੱਲਕ ਕਲੀਨਿਕ ਦੀ ਦਵਾਈ ਬੰਦ ਕਰ ਦਿੱਤੀ ਗਈ, ਜਲ ਬੋਰਡ ਦਾ ਕੰਮ ਬੰਦ ਕੀਤਾ ਗਿਆ, ਇਨ੍ਹਾਂ ਸਾਰਿਆਂ ਨੂੰ ਆਪਣੇ ਕੀਤੇ ਦਾ ਫਲ ਭੁਗਤਣਾ ਪਵੇਗਾ। ਬਹੁਤ ਸਾਰੇ ਅਜਿਹੇ ਅਧਿਕਾਰੀ ਜੋ ਬਹੁਤ ਵਧੀਆ ਕੰਮ ਕਰ ਰਹੇ ਹਨ, ਨੂੰ ਇਸ ਅਹੁਦੇ ‘ਤੇ ਰੱਖਿਆ ਜਾਵੇਗਾ। ਪੂਰੇ ਸਿਸਟਮ ਨੂੰ ਜਨਤਾ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ।
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸ਼ੀਰਵਾਦ ਲੈਣ ਜਾ ਰਿਹਾ ਹਾਂ।
ਜਾਣੋ ਚੀਫ਼ ਜਸਟਿਸ ਨੇ ਕੀ ਕਿਹਾ?
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਪ੍ਰਸ਼ਾਸਨ ‘ਤੇ ਚੁਣੀ ਹੋਈ ਸਰਕਾਰ ਦਾ ਕੰਟਰੋਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ ਦਾ ‘ਵਿਸ਼ੇਸ਼’ ਦਰਜਾ ਹੈ ਅਤੇ ਉਹ ਜਸਟਿਸ ਅਸ਼ੋਕ ਭੂਸ਼ਣ ਦੇ 2019 ਦੇ ਫੈਸਲੇ ਨਾਲ ਸਹਿਮਤ ਨਹੀਂ ਹੈ ਕਿ ਦਿੱਲੀ ਦਾ ਸੇਵਾਵਾਂ ‘ਤੇ ਕੋਈ ਅਧਿਕਾਰ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h