ਵੀਰਵਾਰ, ਮਈ 29, 2025 02:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

International Nurses Day: ਸਿਹਤ ਮੰਤਰੀ ਨੇ ਨਰਸਾਂ ਨੂੰ ਕਿਹਾ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ

Punjab Health Minister: ਨਰਸਾਂ ਦੁਆਰਾ ਸਿਹਤ ਸੰਭਾਲ ਅਤੇ ਸਮੁੱਚੇ ਸਮਾਜ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦੇਣ ਲਈ ਅੰਤਰਰਾਸ਼ਟਰੀ ਨਰਸ ਦਿਵਸ ਹਰ ਸਾਲ 12 ਮਈ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0

International Nurses Day: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ ‘ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ ਦਾ ਤਜਰਬਾ ਅਤੇ ਮੁਹਾਰਤ ਸਿਹਤ ਸੰਭਾਲ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਬਹੁਤ ਜ਼ਰੂਰੀ ਹੈ। ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ, ਜਿਨ੍ਹਾਂ ਨੇ ਮਰੀਜ਼ਾਂ ਨੂੰ ਢੁੱਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ ਨਾਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ।

ਦੱਸ ਦਈਏ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਅਤੇ ਸਮੁੱਚੇ ਸਮਾਜ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦੇਣ ਲਈ ਅੰਤਰਰਾਸ਼ਟਰੀ ਨਰਸ ਦਿਵਸ ਹਰ ਸਾਲ 12 ਮਈ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ। ਇਹ ਦਿਨ ਫਲੋਰੈਂਸ ਨਾਈਟਿੰਗੇਲ ਨਾਮ ਦੀ ਨਰਸ ਨੂੰ ਸ਼ਰਧਾਂਜਲੀ ਦੇਣ ਵਜੋਂ ਮਨਾਇਆ ਜਾਂਦਾ ਹੈ, ਜਿਸ ਨੇ ਮਨੁੱਖਤਾ ਦੀ ਸੇਵਾ ਕਰਦਿਆਂ 1853-1856 ਦੇ ਸਾਲਾਂ ਵਿੱਚ ਕਰੀਮੀਆ ਦੇ ਯੁੱਧ ਦੌਰਾਨ ਕਈ ਸੈਨਿਕਾਂ ਦੀਆਂ ਜਾਨਾਂ ਬਚਾਈਆਂ ਅਤੇ ਸਮਰਪਣ ਨਾਲ ਨਿਰਸਵਾਰਥ ਸੇਵਾ ਦੀ ਮਿਸਾਲ ਕਾਇਮ ਕੀਤੀ। ਸਾਲ 1974 ਵਿੱਚ ਅੰਤਰਰਾਸ਼ਟਰੀ ਨਰਸਿੰਗ ਕੌਂਸਲ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਪ੍ਰਵਾਨਗੀ ਦਿੱਤੀ।

ਡਾ. ਬਲਬੀਰ ਸਿੰਘ ਨੇ ਨਰਸਿੰਗ ਪੇਸ਼ੇ ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਰਸਾਂ ਦੁਆਰਾ ਨਿਭਾਈ ਜਾਂਦੀ ਮਹੱਤਵਪੂਰਣ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਾਰੀਆਂ ਨਰਸਾਂ ਦਾ ਆਪਣੇ ਪੇਸ਼ੇ, ਮਰੀਜ਼ਾਂ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਦਿਵਸ ਸੂਬੇ ਭਰ ਵਿੱਚ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਕਰਵਾ ਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨਰਸਾਂ ਨੂੰ ਵਧਾਈ ਦਿੱਤੀ ਅਤੇ ਮਰੀਜ਼ਾਂ ਦੀ ਦੇਖਭਾਲ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਨਰਸਾਂ, ਜੋ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੀਆਂ ਹਨ, ਦੀਆਂ ਸੇਵਾਵਾਂ ਤੋਂ ਬਿਨਾਂ ਮਰੀਜ਼ ਦੇ ਸੰਪੂਰਨ ਇਲਾਜ ਦੀ ਕਲਪਨਾ ਨਹੀਂ ਕਰ ਸਕਦੇ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਸਾਲ ਦੇ ਅੰਤਰਰਾਸ਼ਟਰੀ ਨਰਸ ਦਿਵਸ ਦਾ ਵਿਸ਼ਾ ‘ਸਾਡੀਆਂ ਨਰਸਾਂ ਸਾਡਾ ਭਵਿੱਖ’ ਹੈ ਜਿਸ ਦਾ ਉਦੇਸ਼ ਨਰਸਾਂ ਦੀਆਂ ਵੱਡਮੁਲੀਆਂ ਸੇਵਾਵਾਂ ਨੂੰ ਨੀਤੀ ਘਾੜ੍ਹਿਆਂ, ਜਨਤਾ ਅਤੇ ਭਾਈਵਾਲਾਂ, ਜੋ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਵਿੱਤ ਸਬੰਧੀ ਫੈਸਲੇ ਲੈਂਦੇ ਹਨ, ਸਾਹਮਣੇ ਲਿਆ ਕੇ ਨਰਸਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ‘ਤੇ ਚਾਨਣਾ ਪਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੀਆਂ ਨਰਸਾਂ ਦਾ ਸਮਰਥਨ ਕਰਨਾ ਜਾਰੀ ਰੱਖਾਂਗੇ।

ਇਸ ਮੌਕੇ ਡਾ. ਰਵਿੰਦਰਪਾਲ ਕੌਰ ਨੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਐਸ.ਪੀ. ਸਿੰਘ ਨਾਲ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਐਸ.ਆਈ.ਐਚ..ਐਫ.ਡਬਲਿਊ ਡੀ.ਆਰ. ਜਸਵਿੰਦਰ ਕੁਮਾਰੀ ਅਤੇ ਸਟੇਟ ਪ੍ਰੋਗਰਾਮ ਅਫਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir SinghHealthcare SystemInternational Council of NursingInternational Nurses DayNurses of Punjabpro punjab tvPunjab Health Ministerpunjab newspunjabi news
Share207Tweet130Share52

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025
Load More

Recent News

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

IPL 2025 ਕੁਆਲੀਫਾਇਰ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ ਨੇ ਫੈਨਜ਼ ਨੂੰ ਕੀਤੀ ਇਹ ਖਾਸ ਅਪੀਲ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.