Distributed cheques to various gram panchayats of Dirba: ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਵੰਡੀਆਂ ਗਈਆਂ ਗ੍ਰਾਂਟਾਂ ਵਿੱਚ ਵੱਡੇ ਪੱਧਰ ‘ਤੇ ਰਾਸ਼ੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਪਿੰਡਾਂ ਵਿੱਚ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲੋੜੀਂਦੀ ਗ੍ਰਾਂਟ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰੋੜਾਂ ਰੁਪਏ ਦੀਆਂ ਵੰਡੀਆਂ ਜਾ ਰਹੀਆਂ ਗ੍ਰਾਂਟਾਂ ਦੀ ਜ਼ਮੀਨੀ ਪੱਧਰ ‘ਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਵੱਲੋਂ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ ਅਤੇ ਇਸਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ।
Distributed cheques amounting to RS 8. 27 Cr to various gram panchayats of Dirba constituency for a number of capital and development works. Congratulations to all residents of these villages, as @BhagwantMann led Punjab Government puts growth of these regions on a fast track. pic.twitter.com/Mta9V8Y7Xc
— Adv Harpal Singh Cheema (@HarpalCheemaMLA) May 12, 2023
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h