ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 16,579 ਵੋਟਾਂ ਨਾਲ ਅੱਗੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਹੁਣ ਤੱਕ 313990 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਕਰੀਬ 5 ਲੱਖ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।
ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਪੋਰਟਸ ਕਾਲਜ ਕੰਪਲੈਕਸ ਵਿਖੇ ਬਣਾਏ ਗਏ ਕਾਊਂਟਿੰਗ ਕੇਂਦਰ ‘ਚ ਹੋ ਰਹੀ ਹੈ। ਇਸ ਦੀ ਸ਼ੁਰੂਆਤ ਬੈਲਟ ਪੇਪਰਾਂ ਦੀ ਗਿਣਤੀ ਨਾਲ ਹੋਈ, ਜਿਸ ਵਿੱਚ ‘ਆਪ’ ਪਹਿਲੇ ਅਤੇ ਕਾਂਗਰਸ ਦੂਜੇ ਸਥਾਨ ‘ਤੇ ਰਹੀ।ਅਤੇ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਗਿਣਤੀ ਕੇਂਦਰ ਦੇ ਬਾਹਰ ਹੀ ਰੋਕ ਲਿਆ ਗਿਆ। ਉਸ ਕੋਲ ਕਾਊਂਟਿੰਗ ਏਜੰਟ ਦਾ ਕਾਰਡ ਵੀ ਸੀ। ਪੁਲੀਸ ਅਤੇ ਚੋਣ ਕਮਿਸ਼ਨ ਦੀ ਟੀਮ ਨੇ ਉਸ ਨੂੰ ਕਿਹਾ ਕਿ ਵਿਧਾਇਕ ਹੋਣ ਕਾਰਨ ਉਹ ਅੰਦਰ ਨਹੀਂ ਜਾ ਸਕਦਾ। ਜਿਸ ਤੋਂ ਬਾਅਦ ਵਿਧਾਇਕ ਕੋਟਲੀ ਗਿਣਤੀ ਕੇਂਦਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ।
ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ। ਵੋਟਿੰਗ ਤੋਂ ਬਾਅਦ ਸਾਰੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਇੱਥੇ ਸਟਰਾਂਗ ਰੂਮ ਵਿੱਚ ਰੱਖਿਆ ਗਿਆ ਸੀ। ਜਿਸ ਦੇ ਆਲੇ-ਦੁਆਲੇ ਤਿੰਨ-ਪੱਧਰੀ ਸੁਰੱਖਿਆ ਲਗਾਈ ਗਈ ਸੀ। ਵੋਟਾਂ ਦੀ ਗਿਣਤੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਬਚਣ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਇੱਥੇ ਤਾਇਨਾਤ ਕੀਤੇ ਗਏ ਹਨ।
‘ਆਪ’ ਅਤੇ ਭਾਜਪਾ ਦੇ ਉਮੀਦਵਾਰ
ਜਲੰਧਰ ਲੋਕ ਸਭਾ ਸੀਟ ‘ਤੇ ਚਹੁੰਕੋਣੀ ਮੁਕਾਬਲਾ ਹੈ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਸੁਸ਼ੀਲ ਰਿੰਕੂ, ਕਾਂਗਰਸ ਤੋਂ ਕਰਮਜੀਤ ਕੌਰ ਚੌਧਰੀ, ਭਾਜਪਾ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਅਕਾਲੀ ਦਲ-ਬਸਪਾ ਗੱਠਜੋੜ ਤੋਂ ਡਾ: ਸੁਖਵਿੰਦਰ ਸੁੱਖੀ ਸ਼ਾਮਲ ਹਨ। ਸੁਸ਼ੀਲ ਰਿੰਕੂ ਕਾਂਗਰਸ ਤੋਂ ਵਿਧਾਇਕ ਰਹੇ ਹਨ, ‘ਆਪ’ ਨੇ ਉਨ੍ਹਾਂ ਨੂੰ ਪਾਰਟੀ ‘ਚ ਲਿਆ ਕੇ ਟਿਕਟ ਦਿੱਤੀ ਸੀ। ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਇਸੇ ਸੀਟ ਤੋਂ ਦੋ ਵਾਰ ਚੁਣੇ ਗਏ ਸੰਤੋਖ ਸਿੰਘ ਚੌਧਰੀ ਦੀ ਪਤਨੀ ਹੈ। ਇੰਦਰ ਇਕਬਾਲ ਅਟਵਾਲ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ, ਭਾਜਪਾ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਟਿਕਟ ਦਿੱਤੀ ਸੀ। ਅਕਾਲੀ ਉਮੀਦਵਾਰ ਸੁਖਵਿੰਦਰ ਸਿੰਘ ਸੁੱਖੀ ਬੰਗਾ ਤੋਂ ਅਕਾਲੀ ਵਿਧਾਇਕ ਹਨ। ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h