ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 23,120 ਵੋਟਾਂ ਨਾਲ ਅੱਗੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਹੁਣ ਤੱਕ 394554 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।
ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 9472, ਨੋਟਾ ਨੂੰ 2992 ਅਤੇ ਹਰਮਨ ਪਿਆਰੇ ਉਮੀਦਵਾਰ ਨੀਤੂ ਸ਼ਤਰਾਂਵਾਲਾ ਨੂੰ 1871 ਵੋਟਾਂ ਮਿਲੀਆਂ ਹਨ।
ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਪੋਰਟਸ ਕਾਲਜ ਕੰਪਲੈਕਸ ਵਿਖੇ ਬਣਾਏ ਗਏ ਕਾਊਂਟਿੰਗ ਕੇਂਦਰ ‘ਚ ਹੋ ਰਹੀ ਹੈ। ਇਸ ਦੀ ਸ਼ੁਰੂਆਤ ਬੈਲਟ ਪੇਪਰਾਂ ਦੀ ਗਿਣਤੀ ਨਾਲ ਹੋਈ, ਜਿਸ ਵਿੱਚ ‘ਆਪ’ ਪਹਿਲੇ ਅਤੇ ਕਾਂਗਰਸ ਦੂਜੇ ਸਥਾਨ ‘ਤੇ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h