ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਅਸਤੀਫਾ ਦੇਣ ਵਾਲੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਅਸਤੀਫਾ ਨਾਮਨਜ਼ੂਰ ਹੋ ਗਿਆ ਹੈ।ਸੂਤਰਾਂ ਦੇ ਹਵਾਲੇ ਨਾਲ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਜ਼ੀਆ ਸੁਲਤਾਨਾ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਗਿਆ ।ਇਸਦੇ ਨਾਲ ਹੀ ਰਜ਼ੀਆ ਸੁਲਤਾਨਾ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ‘ਚ ਵੀ ਹਿੱਸਾ ਲੈ ਸਕਦੇ ਹਨ।