MP Sushil Rinku meet AAP supremo Arvind Kejriwal: 10 ਮਈ ਨੂੰ ਪੰਜਾਬ ਦੇ ਜੰਲਧਰ ‘ਚ ਜ਼ਿਮਨੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਦੇ ਨਤੀਜੇ 13 ਮਈ ਨੂੰ ਆਏ। ਜਿਨ੍ਹਾਂ ਨੇ ਇੱਕ ਵਾਰ ਫਿਰ ਸੂਬੇ ਦੀ ਸਿਆਸਤ ‘ਚ ਹਲਚਲ ਮੱਚਾ ਦਿੱਤੀ। ਨਾਲ ਹੀ ਨਤੀਜਿਆਂ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ।
ਜਲੰਧਰ ਜ਼ਿਮਨੀ ਚੋਣਾਂ ‘ਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਜਿੱਤ ਹਾਸਲ ਹੋਈ। ਉਨ੍ਹਾਂ ਨੇ ਭਾਰੀ ਗਿਣਤੀ ‘ਚ ਕਾਂਗਰਸ ਉਮੀਦਵਾਰ ਨੂੰ ਹਰਾਇਆ। ਇਸ ਜਿੱਤ ਮਗਰੋਂ ਹੁਣ ਐਤਵਾਰ ਨੂੰ ਰਿੰਕੂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁੱਖ ਰਿੰਕੂ ਐਤਵਾਰ ਨੂੰ ਭਗਵੰਤ ਮਾਨ ਨਾਲ ਅਰਵਿੰਦ ਕੇਜਰੀਵਾਲ ਦੇ ਘਰ ਗਈ। ਜਿੱਥੇ ਉਨ੍ਹਾਂ ਕੇਜਰੀਵਾਲ ਨਾਲ ਮੁਲਾਕਾਤ ਕਰ ਜਿੱਤ ਦੀ ਵਧਾਈ ਹਾਸਲ ਕੀਤੀ ਅਤੇ ਹੋਰ ਕਈ ਮੁੱਦਿਆਂ ‘ਤੇ ਗੱਲ ਕੀਤੀ।
ਦੱਸ ਦਈਏ ਕਿ ਜਲੰਧਰ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਜਿੱਥੇ 24 ਸਾਲ ਤੋਂ ਕਾਂਗਰਸ ਦਾ ਕਬਜ਼ਾ ਸੀ ਪਰ ਇਨ੍ਹਾਂ ਜ਼ਿਮਨੀ ਚੋਣਾਂ ‘ਚ ਸੂਬੇ ਦੀ ਸੱਤਾਧਿਰ ਪਾਰਟੀ ਨੇ ਇਤਿਹਾਸ ਰੱਚ ਦਿੱਤਾ ਹੈ। ਰਿੰਕੂ ਨੇ ਕਾਂਗਰਸ ਉਮੀਦਵਾਰ ਨੂੰ 50ਹਜ਼ਾਰ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h