New Circuit House at Pathankot: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22800 ਵਰਗ ਫੁੱਟ ਹੋਵੇਗਾ, ਜਿੱਥੇ ਗਰਾਊਂਡ ਤੋਂ ਇਲਾਵਾ ਦੋ ਮੰਜ਼ਿਲਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੱਥੇ ਕੁੱਲ 12 ਕਮਰੇ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਵੀਵੀਆਈਪੀਜ ਸੈਟ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਕਾਨਫਰੰਸ ਹਾਲ ਅਤੇ ਇੱਕ ਡਰਾਇੰਗ ਰੂਮ ਉਸਾਰਿਆ ਜਾਵੇਗਾ।
ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਰਕਟ ਹਾਊਸ ਲਈ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਹੁਣਚਾਰੀ ਵਿਭਾਗ ਪੰਜਾਬ ਪਾਸੋਂ ਪ੍ਰਾਪਤ ਹੋ ਚੁੱਕੀ ਹੈ ਅਤੇ ਇਸ ਕੰਮ ਦੇ ਟੈਂਡਰ ਕਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਅਗਲੇ 6 ਮਹੀਨੇ ‘ਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
Public Works Minister @AAPHarbhajan said that Punjab government has decided to construct a new circuit house at Pathankot. The Punjab Public Works department has started the tender process for the same and the target has been set to complete this project within next 6 months. pic.twitter.com/FGeMjUUN5y
— Government of Punjab (@PunjabGovtIndia) May 14, 2023
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਇੱਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ ਅਤੇ ਕਸ਼ਮੀਰ ਲਗਦਾ ਹੈ, ਜਿਸ ਕਰਕੇ ਇੱਥੇ ਦੇਸ਼ ਭਰ ‘ਚੋਂ ਆਉਣ ਵਾਲੇ ਮਹਿਮਾਨਾਂ, ਅਧਿਕਾਰੀਆਂ ਅਤੇ ਹੋਰ ਵਿਸ਼ੇਸ਼ ਵਿਅਕਤੀਆਂ ਦੇ ਠਹਿਰਾਅ ਲਈ ਕਿਸੇ ਉਚਿਤ ਰਿਹਾਇਸ਼ ਦਾ ਪ੍ਰਬੰਧ ਨਹੀਂ ਸੀ, ਜਿਸ ਕਰਕੇ ਸੂਬਾ ਸਰਕਾਰ ਵੱਲੋਂ ਪਠਾਨਕੋਟ ਵਿਖੇ ਸਰਕਟ ਹਾਉਸ ਉਸਾਰਨਾ ਤਜਵੀਜ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h