CM Mann’s announcement for Agriculture Sector: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਖੇਤੀਬਾੜੀ ਸੈਕਟਰ ਲਈ ਵੱਡਾ ਐਲਾਨ ਕਰਨਗੇ। ਇਸ ਦੇ ਮੱਦੇਨਜ਼ਰ ਉਹ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਡਾ ਫੈਸਲਾ ਲੈਣ ਜਾ ਰਹੇ ਹਨ। ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ “ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ…”
ਵੇਖੋ ਸੀਐਮ ਮਾਨ ਦਾ ਟਵੀਟ
ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ…
— Bhagwant Mann (@BhagwantMann) May 15, 2023
ਦੋ ਮਹੀਨਿਆਂ ‘ਚ ਪਾਣੀ ਤੇ ਬਿਜਲੀ ਦੋਵਾਂ ਦੀ ਬੱਚਤ ਲਈ ਦਿੱਤੀ ਸੀ ਸਲਾਹ
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਧੂਰੀ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੂਸਾ-144 ਦੀ ਬਜਾਏ ਪੀਆਰ-126/127/129 ਬੀਜਣ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੂਸਾ ਦੀ ਫ਼ਸਲ 152 ਦਿਨਾਂ ਵਿੱਚ ਪੱਕ ਜਾਂਦੀ ਹੈ, ਜਦੋਂ ਕਿ ਪੀਆਰ-126 ਆਪਣੇ ਤਣੇ ਸਮੇਤ ਸਿਰਫ਼ 93 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਨਾਲ ਹੀ ਪਰਾਲੀ ਘੱਟ ਰਹਿੰਦੀ ਹੈ ਅਤੇ 2 ਮਹੀਨਿਆਂ ਦਾ ਸਮਾਂ ਵੀ ਬਚਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਮਹੀਨਿਆਂ ਵਿੱਚ ਪਾਣੀ ਅਤੇ ਬਿਜਲੀ ਦੋਵਾਂ ਦੀ ਬੱਚਤ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਿੰਗ ਤੋਂ ਅਗਲੇ ਹੀ ਦਿਨ ਸੰਗਰੂਰ ਦੇ ਧੂਰੀ ‘ਚ ਆਯੋਜਿਤ ਮੀਟਿੰਗ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ ਸੀ। ਇੱਥੇ ਹੀ ਉਨ੍ਹਾਂ ਆਪਣੇ ਸੰਬੋਧਨ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਸੀ ਕਿ ਪੰਜਾਬ ਵਿੱਚ 14 ਲੱਖ ਟਿਊਬਵੈੱਲਾਂ ਚੋਂ 4 ਲੱਖ ਦੀ ਲੋੜ ਨਹੀਂ ਪਵੇਗੀ ਜੇਕਰ ਅਸੀਂ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰੀਏ। ਇਸ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੋਵੇਗੀ, ਸਗੋਂ ਬਿਜਲੀ ਦੀ ਵੀ ਬੱਚਤ ਕੀਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h