One District One Product Scheme: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਵੰਨ-ਸੁਵੰਨੀ ਖੇਤੀ ਕਰਨ ਦਾ ਸੱਦਾ ਦਿੱਤਾ ਹੈ। ਜੌੜਾਮਾਜਰਾ ਘਨੌਰ ਵਿਖੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ।
ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਏਡੀਸੀ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਰਹੇ। ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘ਇੱਕ ਜ਼ਿਲ੍ਹਾ ਇੱਕ ਉਦਪਾਦ ਸਕੀਮ’ ਤਹਿਤ ਅਮਰੂਦ ਅਸਟੇਟ ਵਜੋਂ ਵਿਕਸਤ ਪਟਿਆਲਾ ਜ਼ਿਲ੍ਹੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਮਰੂਦ ਨਾਲ ਸਬੰਧਤ ਉਦਯੋਗ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨ ਅਮਰੂਦਾਂ ਦੇ ਬਾਗ ਲਗਾਉਣ ਤਾਂ ਕਿ ਅਮਰੂਦਾਂ ਤੋਂ ਹੋਰ ਪਦਾਰਥ ਬਣਾ ਕੇ ਵਿਦੇਸ਼ਾਂ ਨੂੰ ਵੀ ਭੇਜੇ ਸਕਣ। ਜੌੜਾਮਾਜਰਾ ਨੇ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਕਦੇ ਧਿਆਨ ਨਹੀਂ ਦਿੱਤਾ ਪਰੰਤੂ ਭਗਵੰਤ ਮਾਨ ਸਰਕਾਰ, ਫੁੱਲਾਂ ਦੇ ਬੀਜਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਅਤੇ ਬਾਗਬਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰਦਾਨ ਕਰ ਰਹੀ ਹੈ।
ਪਿਛਲੀਆਂ ਸਰਕਾਰਾਂ ਨੇ ਬਾਗਬਾਨੀ ਨੂੰ ਉਤਸ਼ਾਹਤ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ।ਮਾਨ ਸਰਕਾਰ ਬਾਗਬਾਨਾਂ ਨੂੰ ਪ੍ਰਤੀ ਏਕੜ ਤੇ ਫੁੱਲ ਬੀਜਾਂ ਦੀ ਖੇਤੀ ਕਰਨ ਵਾਲਿਆਂ ਨੂੰ 14000 ਰੁਪਏ ਸਬਸਿਡੀ ਦੇ ਰਹੀ ਹੈ।ਪਟਿਆਲਾ ਜ਼ਿਲ੍ਹਾ ਅਮਰੂਦ ਅਸਟੇਟ, ਕਿਸਾਨ ਅਮਰੂਦਾਂ ਦੇ ਬਾਗ ਲਗਾਉਣ ਮਾਨ ਸਰਕਾਰ ਜ਼ਿਲ੍ਹੇ ਚ ਸਬੰਧਤ ਇੰਡਸਟਰੀ ਲਿਆਵੇਗੀ.. pic.twitter.com/BaJWrUW6C3
— Chetan Singh Jouramajra (@jouramajra) May 15, 2023
“ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ ਤੇ ਫ਼ਸਲੀ ਵਿਭਿੰਨਤਾ ਅਪਣਾਈਏ” ਨੂੰ ਮੁੱਖ ਰੱਖਕੇ ਲਗਾਏ ਇਸ ਕਿਸਾਨ ਮੇਲੇ ‘ਚ ਚੇਤਨ ਸਿੰਘ ਜੌੜਾਮਾਜਰਾ ਨੇ ਜ਼ੋਰ ਦਿੱਤਾ ਕਿ ਕਿਸਾਨ ਦੇਖੋ-ਦੇਖੀ ਦੀ ਥਾਂ ਸੂਝ-ਬੂਝ ਨਾਲ ਫੁੱਲਾਂ, ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਲ-ਨਾਲ ਕਿਸਾਨ ਆਪਣੀ ਆਮਦਨ ਵੀ ਵਧਾਉਣ।
ਜੌੜਾਮਾਜਰਾ ਨੇ ਕਿਸਾਨਾਂ ਨੂੰ ਝੋਨੇ ਦੀ ਪੂਸਾ ਕਿਸਮ ਤੋਂ ਕਿਨਾਰਾ ਕਰਨ ਦੀ ਅਪੀਲ ਕਰਦਿਆਂ ਸੱਦਾ ਦਿੱਤਾ ਕਿ ਕਿਸਾਨ, ਧਰਤੀ ਹੇਠਲਾ ਪਾਣੀ ਬਚਾਉਣ ਲਈ ਘੱਟ ਸਮੇਂ ਅੰਦਰ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬਿਨ੍ਹਾਂ ਕੀੜੇਮਾਰ ਦਵਾਈਆਂ ਦੇ ਉਗਾਉਣ ਅਤੇ ਘੱਟ ਪਾਣੀ ਤੇ ਥੋੜਾ ਖ਼ਰਚਾ ਕਰਕੇ ਵੱਧ ਮੁਨਾਫ਼ਾ ਕਮਾਉਣ।
ਉਨ੍ਹਾਂ ਨੇ ਹਲਕਾ ਘਨੌਰ ਦੇ ਵਿਕਾਸ ਲਈ 10 ਲੱਖ ਰੁਪਏ ਅਤੇ ਝੋਨੇ ਦੇ ਸੀਜਨ ‘ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਪਿੰਡ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘਨੌਰ ਹਲਕੇ ਅੰਦਰ ਸ਼ਰਾਬ ਤੇ ਬੀਅਰ ਦੀਆਂ ਫੈਕਟਰੀਆਂ ਤਾਂ ਲਗਾਈਆਂ ਪਰੰਤੂ ਕਿਸਾਨਾਂ ਨਾਲ ਸਬੰਧਤ ਕੋਈ ਉਦਯੋਗ ਨਹੀਂ ਲਗਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ, ਇਸ ਲਈ ਸੂਬੇ ਦੀ ਜਵਾਨੀ, ਕਿਸਾਨੀ, ਧਰਤੀ ਹੇਠਲਾ ਪਾਣੀ ਤੇ ਹਵਾ ਬਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਅੱਜ ਘਨੌਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਤੇ ਖੇਤੀ ਪ੍ਰਦਰਸ਼ਨੀ ਮੌਕੇ ਕਿਸਾਨਾਂ ਨੂੰ ਸੂਝ-ਬੂਝ ਨਾਲ ਖੇਤੀ ਕਰਨ ਅਤੇ ਰਵਾਇਤੀ ਖੇਤੀ ਤੋਂ ਹਟਕੇ ਆਪਣੀ ਆਮਦਨ ਵਧਾਉਣ ਲਈ ਬਾਗਬਾਨੀ ਅਪਨਾਉਣ ਦਾ ਸੱਦਾ ਦਿੱਤਾ। ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਿਸਾਨ ਖੇਤਾਂ ਚ ਅੱਗ ਨਾ ਲਗਾਉਣ।ਇਸ ਮੌਕੇ ਹਲਕਾ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। pic.twitter.com/L27cV0nhxg
— Chetan Singh Jouramajra (@jouramajra) May 15, 2023
ਕੈਂਪ ਦੌਰਾਨ ਕੈਬਨਿਟ ਮੰਤਰੀ ਤੇ ਵਿਧਾਇਕ ਵੱਲੋਂ ਜ਼ਿਲ੍ਹੇ ਦੇ ਖੇਤਾਂ ‘ਚ ਨਾੜ ਨੂੰ ਅੱਗ ਨਾ ਲਗਾ ਕੇ, ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਖੇਤੀ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਾਰਕਫੈਡ, ਡੇਅਰੀ ਵਿਕਾਸ, ਪਸ਼ੂ ਪਾਲਣ ਅਤੇ ਸਵੈ ਸਹਾਇਤਾ ਗਰੁੱਪਾਂ ਸਮੇਤ ਹੋਰ ਖੇਤੀ ਉਤਪਾਦਕਾਂ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h