ਪੰਜਾਬ ਦੇ ਮੁੱਖ ਮੰਤਰੀ ਚਰਜਨੀਤ ਸਿੰਘ ਚੰਨੀ ਨੇ ਪੁੰਛ ਮੁੱਠਭੇੜ ‘ਚ ਸ਼ਹੀਦ ਹੋਏ ਸੂਬੇ ਦੇ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਨੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ।
Punjab Government will be providing ex-gratia grant of Rs. 50 lakh & a Govt. job to one member of the bereaved family of Naib Subedar Jaswinder Singh, Naik Mandeep Singh & Sepoy Gajjan Singh who laid down their lives in the service of nation. May their souls rest in peace.
— Charanjit S Channi (@CHARANJITCHANNI) October 11, 2021
ਸੀਐਮ ਚੰਨੀ ਨੇ ਮੁਕਾਬਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਜੰਮੂ -ਕਸ਼ਮੀਰ ਦੇ ਪੁੰਛ ਵਿੱਚ ਅੱਤਵਾਦੀ ਹਮਲਾ ਨਿੰਦਣਯੋਗ ਹੈ, ਜਿਸ ਵਿੱਚ ਸਾਡੇ ਵੀਰ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸਿਪਾਹੀ ਗਜਨ ਸਿੰਘ, ਨਾਇਕ ਮਨਦੀਪ ਸਿੰਘ, ਸਿਪਾਹੀ ਸਾਰਜ ਸਿੰਘ ਅਤੇ ਸਿਪਾਹੀ ਵੈਸਾਖ ਐਚ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਸ ਘੜੀ ਵਿੱਚ, ਮੈਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਅੱਤਵਾਦ ਵਿਰੋਧੀ ਅਭਿਆਨ ‘ਚ ਸੋਮਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਮੁੱਠਭੇੜ ‘ਚ ਇੱਕ ‘ਜੂਨੀਅਨ ਕਮਿਸ਼ਨ ਆਫਿਸਰ’ (ਜੇਸੀਓ) ਸਮੇਤ ਪੰਜ ਜਵਾਨ ਸ਼ਹੀਦ ਹੋ ਗਏ।ਤਿੰਨ ਜਵਾਨ ਪੰਜਾਬ ਦੇ ਸੀ ਜਦੋਂ ਕਿ ਇੱਕ-ਇੱਕ ਉਤਰ ਪ੍ਰਦੇਸ਼ ਅਤੇ ਕੇਰਲ ਤੋਂ ਹੈ।