Harbhajan Singh ETO on increased Electricity Prices: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।
Power Minister @AAPHarbhajan assured that new electricity tariff will not affect common people as cost of increased rates will be borne by state govt. & free power to farmers, subsidized power tariff industry & 600 units free domestic electricity will continue as earlier. pic.twitter.com/pp6kFIZoTJ
— Government of Punjab (@PunjabGovtIndia) May 16, 2023
ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h