ਵੀਰਵਾਰ, ਸਤੰਬਰ 3, 2026 04:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 86 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ : ਚੇਤਨ ਸਿੰਘ ਜੌੜਾਮਾਜਰਾ

Patiala News: ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਉਣ ਨਾਲ 300 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਈ ਹੈ, ਜਿਸ ਦੀ ਚੁਫ਼ੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਮਈ 17, 2023
in ਪੰਜਾਬ
0

Zero Electricity Bill in Punjab: ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲਾਂ ‘ਤੇ 600 ਯੂਨਿਟ ਮਾਫ਼ ਕਰਨ ਨਾਲ ਵੱਡੇ ਪੱਧਰ ‘ਤੇ ਸੂਬਾ ਵਾਸੀਆਂ ਨੂੰ ਫ਼ਾਇਦਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਇਹ ਬਿੱਲ ਜਿੱਥੇ ਆਪਣੇ ਪੱਧਰ ‘ਤੇ ਭਰੇ ਗਏ ਹਨ, ਉੱਥੇ ਹੀ ਬਿਜਲੀ ਖਪਤਕਾਰਾਂ ਦੀ ਬੱਚਤ ਹੋਣ ਨਾਲ ਚਿਹਰੇ ਰੁਸ਼ਨਾਏ ਹੋਏ ਹਨ। ਪਹਿਲੀ ਵਾਰ ਪੰਜਾਬ ਦੇ 86 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਉਣ ਨਾਲ 300 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਈ ਹੈ, ਜਿਸ ਦੀ ਚੁਫ਼ੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।

ਇਸ ਸਬੰਧੀ ਸੂਬੇ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਹਰੇਕ ਵਰਗ ਲਈ 600 ਯੂਨਿਟ ਬਿਜਲੀ ਮੁਫ਼ਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਤੋਂ ਪੰਜਾਬ ਵਾਸੀ ਡਾਹਢੇ ਖੁਸ਼ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 86 ਫੀਸਦੀ ਤੋਂ ਵਧੇਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਲਾਭ ਮਿਲਿਆ ਹੈ, ਜਦੋਂਕਿ ਇਕੱਲੇ ਪਟਿਆਲਾ ਸਰਕਲ ਦੇ ਖਪਤਕਾਰਾਂ ਨੂੰ ਹੀ ਜੁਲਾਈ 2022 ਤੋਂ ਅਪ੍ਰੈਲ 2023 ਤੱਕ 311.54 ਕਰੋੜ ਰੁਪਏ ਦੀ ਬੱਚਤ ਹੋਈ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸੂਬਾ ਨਿਵਾਸੀਆਂ ਲਈ ਕੀਤੇ ਵਾਅਦੇ ਪਹਿਲੇ ਦਿਨ ਤੋਂ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਦੇ ਸਰਕਲ ਪਟਿਆਲਾ ਅਤੇ ਸੰਗਰੂਰ ਸਰਕਲ ਦੇ ਪਾਤੜਾਂ ਉਪ ਮੰਡਲ ‘ਚ ਘਰੇਲੂ ਸਪਲਾਈ ਦੇ ਲਗਪਗ 5 ਲੱਖ 64 ਹਜਾਰ 707 ਖਪਤਕਾਰ ਹਨ, ਇਨ੍ਹਾਂ ਚੋਂ ਕੁੱਲ 91.23 ਫੀਸਦੀ ਘਰਾਂ ਦੇ ਮਾਰਚ-ਅਪ੍ਰੈਲ ਦੇ ਬਿਜਲੀ ਬਿੱਲ ਜ਼ੀਰੋ ਆਏ ਅਤੇ ਪੰਜਾਬ ਸਰਕਾਰ ਦੀ ਬਿਜਲੀ ਮੁਆਫੀ ਸਕੀਮ ਤਹਿਤ ਇਨ੍ਹਾਂ ਦੋਵਾਂ ਮਹੀਨਿਆਂ ਵਿੱਚ ਹੀ 55.69 ਕਰੋੜ ਰੁਪਏ ਦੀ ਬੱਚਤ ਹੋਈ ਹੈ।

ਜੌੜਾਮਾਜਰਾ ਨੇ ਅੱਗੇ ਕਿਹਾ ਕਿ ਜੁਲਾਈ 2022 ਵਿੱਚ ਕੇਵਲ 7.61 ਫੀਸਦੀ ਘਰੇਲੂ ਖਪਤਕਾਰਾਂ ਨੇ ਇਸ ਸਕੀਮ ਦਾ ਲਾਭ ਲਿਆ ਸੀ ਤੇ ਉਨ੍ਹਾਂ ਦੀ 6 ਕਰੋੜ ਰੁਪਏ ਦੀ ਬਚਤ ਹੋਈ ਸੀ ਅਤੇ ਇਸ ਤੋਂ ਬਾਅਦ ਅਪ੍ਰੈਲ 2023 ਤੱਕ ਵੱਡੀ ਗਿਣਤੀ ਖਪਤਕਾਰਾਂ ਨੂੰ ਲਗਾਤਾਰ ਪੰਜਵੀਂ ਵਾਰ ਜੀਰੋ ਬਿੱਲ ਦਾ ਲਾਭ ਮਿਲਿਆ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਜੁਲਾਈ 2022 ਤੋਂ ਲੈਕੇ ਅਪ੍ਰੈਲ 2023 ਤੱਕ ਜੀਰੋ ਬਿਲ ਸਹੂਲਤ ਨਾਲ ਜ਼ਿਲ੍ਹੇ ਦੇ ਲਾਭਪਾਤਰੀ ਖਪਤਕਾਰਾਂ ਨੂੰ 311.54 ਕਰੋੜ ਰੁਪਏ ਦਾ ਲਾਭ ਹੋਇਆ ਹੈ। ਇਸ ਸਾਲ ਮਾਰਚ-ਅਪ੍ਰੈਲ ਦੌਰਾਨ ਜ਼ਿਲ੍ਹੇ ਦੇ 4 ਲੱਖ 69 ਹਜ਼ਾਰ 977 ਘਰੇਲੂ ਖਪਤਕਾਰਾਂ ਦੇ ਬਿੱਲ ਜ਼ੀਰੋ ਆਏ ਹਨ।

ਪੰਜਾਬ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਸੱਚਮੁਚ ਪਹਿਲੀ ਵਾਰ ਲੋਕਹਿਤ ਸਰਕਾਰ ਬਣੀ ਹੈ, ਜੋ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:Free Electricity in Punjabpatialapro punjab tvPunjab Electricity Billpunjab governmentpunjab newspunjabi newsRangla Punjab
Share203Tweet127Share51

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.