Diesel for Punjab Roadways/PUNBUS and PRTC: ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ ‘ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ ‘ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀਆਰਟੀਸੀ ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ ‘ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ।
ਪੰਜਾਬ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।
Transport Minister @Laljitbhullar said that Punjab Govt. has inked agreement with IOC to procure diesel for Punjab Roadways/PUNBUS & PRTC at ₹2.29 lower than market price which will save over ₹15 crore during this financial year. pic.twitter.com/eWglgLk2p5
— Government of Punjab (@PunjabGovtIndia) May 17, 2023
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ ‘ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h